Banner
Banner

ਪੰਜਾਬ ’ਚ ਬੀਜੇਪੀ ਆਗੂਆਂ ਦੀ ਫੜੋ-ਫੜੀ; 39 ਕੈਂਪਾਂ ਕਾਰਨ ਵਧਿਆ ਤਣਾਅ, BJP ਨੇ ਘੇਰੀ ਮਾਨ ਸਰਕਾਰ

Punjab BJP: ਜਲੰਧਰ ’ਚ ਪੁਲਿਸ ਵੱਲੋਂ ਦੋ ਸੀਨੀਅਰ ਬੀਜੇਪੀ ਆਗੂਆਂ ਨੂੰ ਹਿਰਾਸਤ ’ਚ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਪੁਲਿਸ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸੀਨੀਅਰ ਭਾਜਪਾ ਨੇਤਾ ਕੇ.ਡੀ. ਭੰਡਾਰੀ ਸਮੇਤ ਹੋਰ ਭਾਜਪਾ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ […]
Amritpal Singh
By : Updated On: 21 Aug 2025 16:14:PM
ਪੰਜਾਬ ’ਚ ਬੀਜੇਪੀ ਆਗੂਆਂ ਦੀ ਫੜੋ-ਫੜੀ; 39 ਕੈਂਪਾਂ ਕਾਰਨ ਵਧਿਆ ਤਣਾਅ, BJP ਨੇ ਘੇਰੀ ਮਾਨ ਸਰਕਾਰ

Punjab BJP: ਜਲੰਧਰ ’ਚ ਪੁਲਿਸ ਵੱਲੋਂ ਦੋ ਸੀਨੀਅਰ ਬੀਜੇਪੀ ਆਗੂਆਂ ਨੂੰ ਹਿਰਾਸਤ ’ਚ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਪੁਲਿਸ ਨੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸੀਨੀਅਰ ਭਾਜਪਾ ਨੇਤਾ ਕੇ.ਡੀ. ਭੰਡਾਰੀ ਸਮੇਤ ਹੋਰ ਭਾਜਪਾ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੂੰ ਪੁਲਿਸ ਨੇ ਘਸੀਟ ਕੇ ਗੱਡੀ ਵਿੱਚ ਬਿਠਾ ਲਿਆ।

ਮਿਲੀ ਜਾਣਕਾਰੀ ਮੁਤਾਬਿਕ ਭਾਜਪਾ ਨੇਤਾਵਾਂ ਨੇ ਸ਼ਾਹਕੋਟ ਦੀ ਦਾਣਾ ਮੰਡੀ ਵਿੱਚ ਇੱਕ ਕੈਂਪ ਲਗਾਇਆ ਸੀ ਜਿਸ ਵਿੱਚ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਫੋਰਸ ਉੱਥੇ ਪਹੁੰਚ ਗਈ ਅਤੇ ਭਾਜਪਾ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਭਾਜਪਾ ਵਰਕਰ ਮੌਕੇ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਸੇ ਦੇ ਚੱਲਦੇ ਪੁਲਿਸ ਵੱਲੋਂ ਗਿੱਦੜਬਾਹਾ ਤੋਂ ਬੀਜੇਪੀ ਆਗੂ ਪ੍ਰੀਤਪਾਲ ਸ਼ਰਮਾ ਨੂੰ ਡਿਟੇਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਤੋਂ ਬੀਜੇਪੀ ਡਰ ਗਈ ਹੈ। ਮਾਨ ਸਰਕਾਰ ਲੋਕਾਂ ਨੂੰ ਕੇਂਦਰ ਦੀ ਸਕੀਮ ਤੋਂ ਦੂਰ ਰੱਖਣਾ ਚਾਹੁੰਦੀ ਹੈ। ਪੁਲਿਸ ਦੀ ਆੜ ’ਚ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ’ਚ ਪੁਲਿਸ ਬੀਜੇਪੀ ਦੇ ਆਗੂਆਂ ਨੂੰ ਡਿਟੇਨ ਕਰ ਰਹੀ ਹੈ।

ਕਾਬਿਲੌਗਰ ਹੈ ਕਿ ਬੀਜੇਪੀ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਜਲੰਧਰ ’ਚ ਕੈਂਪ ਲਗਾਇਆ ਗਿਆ ਸੀ। ਬੀਜੇਪੀ ਵੱਲੋਂ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਤਹਿਤ ਕੈਂਪ ਲਗਾਏ ਜਾ ਰਹੇ ਹਨ। ਜਿਸ ’ਚ ਬੀਜੇਪੀ ਆਗੂਆਂ ਵੱਲੋਂ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਵਾਉਣਾ ਹੈ।

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਭਾਜਪਾ ਦੁਆਰਾ ਜਨਤਕ ਸਹੂਲਤਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ ‘ਤੇ ਤਣਾਅ ਪੈਦਾ ਹੋਇਆ ਸੀ। ਭਾਜਪਾ ਨੇ ਇਲਜ਼ਾਮ ਲਗਾਇਆ ਸੀ ਕਿ ਸਰਕਾਰ ਜਾਣਬੁੱਝ ਕੇ ਸਾਡੇ ਕੈਂਪਾਂ ਨੂੰ ਰੋਕ ਰਹੀ ਹੈ। ਨਵੇਂ ਪੱਤਰ ਦੇ ਅਨੁਸਾਰ, ਹੁਣ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਕੈਂਪ ਜਾਂ ਗਤੀਵਿਧੀ ਸਥਾਪਤ ਨਹੀਂ ਕੀਤੀ ਜਾ ਸਕਦੀ।

Read Latest News and Breaking News at Daily Post TV, Browse for more News

Ad
Ad