Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ‘ਚ 11 ਲੱਖ ਰਾਸ਼ਨ ਕਾਰਡਾਂ ਲਈ ਮਾੜੀ ਖ਼ਬਰ, ਮੱਚੀ ਤਰਥੱਲੀ, 30 ਸਤੰਬਰ ਦਿੱਤੀ ਡੈੱਡਲਾਈਨ

Punjab News: ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਸੂਬੇ ਵਿੱਚ 11 ਲੱਖ ਰਾਸ਼ਨ ਕਾਰਡ ਧਾਰਕ ਹਨ, ਜੋ ਵਿੱਤੀ ਤੌਰ ‘ਤੇ ਮਜਬੂਤ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨਾਵਾਂ ਨੂੰ ਹਟਾਉਣ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ 11 ਲੱਖ ਰਾਸ਼ਨ ਕਾਰਡਾਂ ਲਈ ਮਾੜੀ ਖ਼ਬਰ, ਮੱਚੀ ਤਰਥੱਲੀ, 30 ਸਤੰਬਰ ਦਿੱਤੀ ਡੈੱਡਲਾਈਨ

Punjab News: ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ ਸੂਬੇ ਵਿੱਚ 11 ਲੱਖ ਰਾਸ਼ਨ ਕਾਰਡ ਧਾਰਕ ਹਨ, ਜੋ ਵਿੱਤੀ ਤੌਰ ‘ਤੇ ਮਜਬੂਤ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨਾਵਾਂ ਨੂੰ ਹਟਾਉਣ ਲਈ 30 ਸਤੰਬਰ ਦੀ ਡੈਡਲਾਈਨ ਦਿੱਤੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲਾਭਪਾਤਰੀਆਂ ਕੋਲ 5 ਏਕੜ ਤੋਂ ਵੱਧ ਜ਼ਮੀਨ, ਚਾਰ ਪਹੀਆ ਵਾਹਨ ਹਨ ਅਤੇ ਕਈ ਇਨਕਮ ਟੈਕਸ ਵੀ ਭਰਦੇ ਹਨ।
ਪੰਜਾਬ ਵਿੱਚ ਕੁੱਲ 41.50 ਲੱਖ ਰਾਸ਼ਨ ਕਾਰਡ ਧਾਰਕ ਹਨ, ਜਦੋਂ ਕਿ ਡਿਪੂਆਂ ਦੀ ਗਿਣਤੀ 19,807 ਹੈ। ਕੇਂਦਰੀ ਖੁਰਾਕ ਸਪਲਾਈ ਮੰਤਰਾਲੇ ਨੇ ਦੇਸ਼ ਭਰ ਦੇ ਰਾਸ਼ਨ ਕਾਰਡ ਧਾਰਕਾਂ ਦੇ ਰਿਕਾਰਡ 5 ਵੱਖ-ਵੱਖ ਵਿਭਾਗਾਂ ਨਾਲ ਮੇਲ ਕੀਤੇ ਸਨ।

ਇਨ੍ਹਾਂ ਵਿੱਚ ਆਮਦਨ ਕਰ ਵਿਭਾਗ, ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਅਤੇ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ ਸ਼ਾਮਲ ਹਨ। ਫਿਲਹਾਲ, ਦੇਸ਼ ਭਰ ਵਿੱਚ 8 ਕਰੋੜ ਤੋਂ ਵੱਧ ਲੋਕਾਂ ਦੀ ਪਛਾਣ ਕੀਤੀ ਗਈ ਜੋ ਨਿਰਧਾਰਤ ਸ਼ਰਤਾਂ ਪੂਰੀਆਂ ਨਹੀਂ ਕਰਦੇ। ਇਨ੍ਹਾਂ ਵਿੱਚੋਂ 10 ਲੱਖ ਪੰਜਾਬ ਨਾਲ ਸਬੰਧਤ ਹਨ।

ਕੇਂਦਰ ਸਰਕਾਰ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦੇ ਵਿਭਾਗਾਂ ਨਾਲ ਇੱਕ ਔਨਲਾਈਨ ਮੀਟਿੰਗ ਵੀ ਕੀਤੀ ਸੀ ਅਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਹੁਣ ਵਿਭਾਗ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾਣੀ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸ਼ੱਕੀ ਰਾਸ਼ਨ ਕਾਰਡ ਧਾਰਕਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਨਾਲ ਹੀ, ਪੰਜਾਬ ਸਰਕਾਰ ਨੇ ਕੇਂਦਰ ਨੂੰ ਇੱਕ ਪੱਤਰ ਲਿਖ ਕੇ ਇਸ ਕੰਮ ਲਈ 6 ਮਹੀਨੇ ਦਾ ਸਮਾਂ ਮੰਗਿਆ ਹੈ। ਕਾਰਨ ਇਹ ਦੱਸਿਆ ਗਿਆ ਹੈ ਕਿ 1 ਅਕਤੂਬਰ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਪੂਰਾ ਸਟਾਫ ਇਸ ਕੰਮ ਵਿੱਚ ਰੁੱਝਿਆ ਰਹੇਗਾ।

ਪੰਜਾਬ ਸਰਕਾਰ ਨੇ ਕੇਂਦਰ ਤੋਂ ਰਾਸ਼ਨ ਕਾਰਡ ਧਾਰਕਾਂ ਦਾ ਡਾਟਾ ਵੀ ਮੰਗਿਆ ਹੈ, ਤਾਂ ਜੋ ਅੱਗੇ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਇਸ ਤੋਂ ਪਹਿਲਾਂ, ਪੰਜਾਬ ਸਰਕਾਰ 32 ਹਜ਼ਾਰ 473 ਲਾਭਪਾਤਰੀਆਂ ਦੇ ਨਾਮ ਹਟਾ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News