Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਬ੍ਰਿਟੇਨ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਿਸ਼ਾਨਾ, 828 ਥਾਵਾਂ ‘ਤੇ ਛਾਪੇ, 609 ਗ੍ਰਿਫਤਾਰ

Illegal immigrants targeted in Britain ;- ਅਮਰੀਕਾ ਤੋਂ ਬਾਅਦ ਹੁਣ ਬ੍ਰਿਟੇਨ ਵਿੱਚ ਵੀ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਹੋ ਗਈ ਹੈ। ਭਾਰਤੀ ਹੋਟਲਾਂ, ਨੇਲ ਬਾਰ ਅਤੇ ਕਿਰਾਣਾ ਦੁਕਾਨਾਂ ਹੁਣ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਨਿਸ਼ਾਨੇ ‘ਤੇ ਆ ਗਈਆਂ ਹਨ। ਜਾਣਕਾਰੀ ਮੁਤਾਬਕ, ਇਥੋਂ ਦੇ ਗ੍ਰਹਿ ਵਿਭਾਗ ਨੇ ਉਨ੍ਹਾਂ ਇਲਾਕਿਆਂ ਦੀ ਪਹਿਚਾਣ ਕਰ […]
Nishant Malyan
By : Updated On: 11 Feb 2025 13:17:PM
ਬ੍ਰਿਟੇਨ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਿਸ਼ਾਨਾ, 828 ਥਾਵਾਂ ‘ਤੇ ਛਾਪੇ, 609 ਗ੍ਰਿਫਤਾਰ

Illegal immigrants targeted in Britain ;- ਅਮਰੀਕਾ ਤੋਂ ਬਾਅਦ ਹੁਣ ਬ੍ਰਿਟੇਨ ਵਿੱਚ ਵੀ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਹੋ ਗਈ ਹੈ। ਭਾਰਤੀ ਹੋਟਲਾਂ, ਨੇਲ ਬਾਰ ਅਤੇ ਕਿਰਾਣਾ ਦੁਕਾਨਾਂ ਹੁਣ ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਨਿਸ਼ਾਨੇ ‘ਤੇ ਆ ਗਈਆਂ ਹਨ। ਜਾਣਕਾਰੀ ਮੁਤਾਬਕ, ਇਥੋਂ ਦੇ ਗ੍ਰਹਿ ਵਿਭਾਗ ਨੇ ਉਨ੍ਹਾਂ ਇਲਾਕਿਆਂ ਦੀ ਪਹਿਚਾਣ ਕਰ ਲਈ ਹੈ, ਜਿੱਥੇ ਗੈਰਕਾਨੂੰਨੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ

828 ਥਾਂਵਾਂ ‘ਤੇ ਛਾਪੇਮਾਰੀ

ਗ੍ਰਹਿ ਸਕਤਰ ਯਵੇਟੇ ਕੂਪਰ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੀ ਇਮੀਗ੍ਰੇਸ਼ਨ ਐਨਫੋਰਸਮੈਂਟ ਟੀਮ ਨੇ ਜਨਵਰੀ ਮਹੀਨੇ ਵਿੱਚ ਰਿਕਾਰਡ ਤੋੜ 828 ਥਾਂਵਾਂ ‘ਤੇ ਕਾਰਵਾਈ ਕੀਤੀ, ਜੋ ਪਿਛਲੇ ਸਾਲ ਦੀ ਤੁਲਨਾ ਵਿੱਚ 48% ਵੱਧ ਹੈ। ਇਸ ਕਾਰਵਾਈ ਦੌਰਾਨ ਲਗਭਗ 609 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵਿਭਾਗ ਨੇ ਜਾਣਕਾਰੀ ਦਿੱਤੀ ਕਿ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪਿਛਲੇ ਮਹੀਨੇ ਕਈ ਹੋਟਲਾਂ ਅਤੇ ਬਾਰਾਂ ਵਿੱਚ ਛਾਪੇ ਮਾਰੇ ਗਏ। ਹਾਲਾਂਕਿ, ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਵਿਰੁੱਧ ਇਹ ਮੁਹਿੰਮ ਹੁਣ ਵੀ ਜਾਰੀ ਹੈ।

ਸੱਤ ਲੋਕ ਗ੍ਰਿਫਤਾਰ

ਉੱਤਰੀ ਇੰਗਲੈਂਡ ਦੇ ਹੰਡਰਸਾਈਡ ‘ਚ ਇੱਕ ਭਾਰਤੀ ਹੋਟਲ ‘ਤੇ ਛਾਪੇਮਾਰੀ ਦੌਰਾਨ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ, ਚਾਰ ਹੋਰ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਗ੍ਰਹਿ ਵਿਭਾਗ ਨੇ ਦੱਸਿਆ ਕਿ ਪਿਛਲੇ ਸਾਲ 2024 ਵਿੱਚ ਕੁੱਲ 1090 ਨੋਟਿਸ ਜਾਰੀ ਕੀਤੇ ਗਏ ਸਨ। ਜੇਕਰ ਕੋਈ Employer(ਮਾਲਕ) ਵੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ‘ਤੇ ਵੀ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਹਰ ਗੈਰਕਾਨੂੰਨੀ ਕਰਮਚਾਰੀ ਲਈ 60 ਹਜ਼ਾਰ ਪਾਊਂਡ ਤੱਕ ਜੁਰਮਾਨਾ ਲੱਗ ਸਕਦਾ ਹੈ।

ਸਖ਼ਤ ਨਿਯਮਾਂ ਦੀ ਪਾਲਣਾ ਲਾਜ਼ਮੀ

ਗ੍ਰਹਿ ਸਕਤਰ ਯਵੇਟੇ ਕੂਪਰ ਨੇ ਕਿਹਾ ਕਿ ਇਮੀਗ੍ਰੇਸ਼ਨ ਨਿਯਮਾਂ ਦੀ ਹਰ ਹਾਲਤ ‘ਚ ਪਾਲਣਾ ਕਰਨੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਇਹ ਨਾ ਸਿਰਫ਼ ਲੋਕਾਂ ਨੂੰ ਛੋਟੀਆਂ ਕਿਸ਼ਤੀਆਂ ਰਾਹੀਂ ਸਮੁੰਦਰ ਪਾਰ ਕਰਕੇ ਆਪਣੀ ਜ਼ਿੰਦਗੀ ਜੋਖਮ ‘ਚ ਪਾਉਣ ਲਈ ਉਤਸ਼ਾਹਿਤ ਕਰਦਾ ਹੈ, ਬਲਕਿ ਇਹ ਨਾਜ਼ੁਕ ਹਾਲਾਤ ਵਾਲੇ ਲੋਕਾਂ, ਆਵਾਸ ਪ੍ਰਣਾਲੀ ਅਤੇ ਸਾਡੇ ਆਰਥਿਕ ਤੰਤਰ ਦਾ ਵੀ ਦੁਰਉਪਯੋਗ ਕਰਦਾ ਹੈ।

ਇਹ ਗੱਲ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਲੇਬਰ ਪਾਰਟੀ ਸਰਕਾਰ ਆਪਣਾ ਸੀਮਾ ਸੁਰੱਖਿਆ, ਸਰਨ ਅਤੇ ਆਵ੍ਰਜਨ ਬਿੱਲ ਇਸ ਹਫ਼ਤੇ ਦੂਜੀ ਵਾਰ ਸੰਸਦ ‘ਚ ਪੇਸ਼ ਕਰਨ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News