Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਲੀਗਲ ਮੈਟਰੋਲੋਜੀ ਵਿੰਗ ਨੇ ਕੀਤਾ ਕਮਾਲ, ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਦਾ ਕਲੈਕਸ਼ਨ

Punjab News: ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸੀ। Legal Metrology Wing Collection: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੀਗਲ ਮੈਟਰੋਲੋਜੀ ਵਿੰਗ ਨੇ ਕੀਤਾ ਕਮਾਲ, ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਦਾ ਕਲੈਕਸ਼ਨ
lal

Punjab News: ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸੀ।

Legal Metrology Wing Collection: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ ਮਾਪਦੰਡਾਂ ਵਿੱਚ ਵਾਧਾ ਦਰਜ ਕੀਤਾ ਹੈ।

ਕੰਪਾਊਂਡਿਗ ਫੀਸਾਂ ਦੇ ਮਾਮਲੇ ਵਿੱਚ, ਲੀਗਲ ਮੈਟਰੋਲੋਜੀ ਵਿੰਗ ਨੇ 1.10 ਕਰੋੜ ਰੁਪਏ ਉਗਰਾਹੇ ਹਨ, ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਵਿੰਗ ਨੇ 49.68 ਲੱਖ ਰੁਪਏ ਹੀ ਇਕੱਠੇ ਕੀਤੇ ਸਨ। ਇਸ ਤਰ੍ਹਾਂ, ਇਹ ਵਾਧਾ 121 ਫੀਸਦ ਬਣਦਾ ਹੈ। ਵਿੰਗ ਨੇ 5753 ਨਿਰੀਖਣ (ਵੈਰੀਫਿਕੇਸ਼ਨ) ਕੀਤੇ ਜਦੋਂ ਕਿ ਇਸ ਵਾਰ ਨਿਰੀਖਣਾਂ ਦੇ ਅੰਕੜੇ 11,035 ਹਨ। ਇਸੇ ਤਰ੍ਹਾਂ ਪਿਛਲੇ ਸਾਲ ਦਰਜ ਹੋਏ ਕੇਸਾਂ ਦੀ ਗਿਣਤੀ 587 ਸੀ ਜਦੋਂ ਕਿ ਇਸ ਸਾਲ ਦੌਰਾਨ ਇਹ ਗਿਣਤੀ 1531 ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਪਿਛਲੇ ਸਾਲ 41625 ਵਪਾਰਕ ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਸੀ ਜਦੋਂ ਕਿ ਇਸ ਸਾਲ 42733 ਅਦਾਰਿਆਂ ਦਾ ਨਿਰੀਖਣ ਕੀਤਾ ਗਿਆ ਹੈ।

ਲੀਗਲ ਮੈਟਰੋਲੋਜੀ ਵਿੰਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੋਰ ਵੀ ਜੋਸ਼ ਅਤੇ ਸਮਰਪਣ ਨਾਲ ਕੰਮ ਕਰਨ ਲਈ ਕਿਹਾ।

ਕਟਾਰੂਚੱਕ ਨੇ ਵਿੰਗ ਦੇ ਅਧਿਕਾਰੀਆਂ ਨੂੰ ਵਿਸਤ੍ਰਿਤ ਪ੍ਰਸਤਾਵ ਭੇਜਣ ਲਈ ਕਿਹਾ

ਮੀਟਿੰਗ ਦੌਰਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਵਿੰਗ ਕੋਲ ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਵਿਭਾਗ ਦੀ ਮਾਲਕੀ ਵਾਲੀਆਂ ਮਿਆਰੀ ਲੈਬਾਂ ਹਨ, ਜਦੋਂ ਕਿ ਸਰਹਿੰਦ ਅਤੇ ਖੰਨਾ ਵਿਖੇ ਨਵੀਆਂ ਲੈਬਾਂ ਦਾ ਪ੍ਰਸਤਾਵ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਵਿੱਚ ਕੁਸ਼ਲਤਾ ਵਧਾਉਣਾ ਹੈ।

ਵਿੰਗ ਦੇ ਪੁਨਰਗਠਨ ਦੇ ਨਾਲ-ਨਾਲ ਆਧੁਨਿਕ ਉਪਕਰਣਾਂ ਦੀ ਜ਼ਰੂਰਤ ਦੇ ਸਬੰਧ ਵਿੱਚ, ਕਟਾਰੂਚੱਕ ਨੇ ਵਿੰਗ ਦੇ ਅਧਿਕਾਰੀਆਂ ਨੂੰ ਵਿਸਤ੍ਰਿਤ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਪ੍ਰਸਤਾਵਾਂ ਦਾ ਚੰਗੀ ਤਰ੍ਹਾਂ ਅਧਿਐਨ ਕਰ ਸਕਣ ਅਤੇ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਕਰ ਸਕਣ।

ਲੀਗਲ ਮੈਟਰੋਲੋਜੀ ਵਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾ ਕੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿ ਵੇਚੇ ਅਤੇ ਖਰੀਦੇ ਗਏ ਸਾਮਾਨ ਦੱਸੀ ਗਈ ਮਾਤਰਾ ਅਨੁਸਾਰ ਹਨ ਅਤੇ ਸਹੀ ਮਿਕਦਾਰ ਵਿੱਚ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਕੰਟਰੋਲਰ, ਲੀਗਲ ਮੈਟਰੋਲੋਜੀ ਵਿੰਗ ਮਨੋਹਰ ਸਿੰਘ ਸ਼ਾਮਲ ਰਹੇ।

Read Latest News and Breaking News at Daily Post TV, Browse for more News

Ad
Ad

Punjab District News