ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
Advocate Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬਾ ਗੁਰਮਨ ਕੌਰ ਦਾ ਅਕਾਲ ਚਲਾਣਾ ਲੌਂਗੋਵਾਲ ਪਰਿਵਾਰ ਲਈ ਵੱਡਾ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Harjinder Singh Dhami
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Advocate Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਪੁਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬਾ ਗੁਰਮਨ ਕੌਰ ਦਾ ਅਕਾਲ ਚਲਾਣਾ ਲੌਂਗੋਵਾਲ ਪਰਿਵਾਰ ਲਈ ਵੱਡਾ ਘਾਟਾ ਹੈ। ਬੱਚਿਆਂ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡੀ ਪੀੜਾ ਹੈ।
ਐਡਵੋਕੇਟ ਧਾਮੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।