28 ਅਗਸਤ ਨੂੰ ਹੋਵੇਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26ਵੀਂ ਮੀਟਿੰਗ, 5 ਸਾਲਾਂ ਬਾਅਦ ਹੋ ਰਹੀ ਮੁੱਖ ਬੈਠਕ
Punjab News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26ਵੀਂ ਮੀਟਿੰਗ ਆਉਣ ਵਾਲੀ 28 ਅਗਸਤ 2025 ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਦੇ ਕਮੇਟੀ ਰੂਮ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਕਰਵਾਈ ਜਾਵੇਗੀ।
ਪੰਜ ਸਾਲਾਂ ਬਾਅਦ ਮੁੱਖ ਮੀਟਿੰਗ, 2019 ਤੋਂ ਨਹੀਂ ਹੋਈ ਮੀਟਿੰਗ
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਬੈਠਕ ਲਗਭਗ 5 ਸਾਲਾਂ ਬਾਅਦ ਹੋ ਰਹੀ ਹੈ। ਆਖਰੀ ਵਾਰ ਕਮਿਸ਼ਨ ਦੀ ਅਜਿਹੀ ਮੀਟਿੰਗ ਸਾਲ 2019 ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਅਤੇ ਨੀਤੀਆਂ ਦੇ ਮੁਲਾਂਕਣ ਲਈ ਬਹੁਤ ਮਹੱਤਵਪੂਰਨ ਹੈ।
ਇਨ੍ਹਾਂ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ
- ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ
- ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ
- ਡਾਇਰੈਕਟਰ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ
ਇਨ੍ਹਾਂ ਨਾਲ ਨਾਲ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰਾਂ ਨੂੰ ਵੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਨਿਯੋਤਾ ਭੇਜਿਆ ਗਿਆ ਹੈ।
ਮੀਟਿੰਗ ਵਿੱਚ ਹੋਵੇਗਾ ਕਾਰਵਾਈ ਦਾ ਮੁਲਾਂਕਣ
ਬੁਲਾਰੇ ਨੇ ਆਖ਼ਰ ਵਿੱਚ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਜੁੜੇ ਮਾਮਲਿਆਂ ਤੇ ਹੋ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ, ਅਤੇ ਅੱਗੇ ਲਈ ਨਵੇਂ ਫੈਸਲੇ ਵੀ ਲਏ ਜਾ ਸਕਦੇ ਹਨ।