Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਡੇਰਾ ਬਾਬਾ ਨਾਨਕ ਨੇੜੇ ਰਾਵੀ ਦਰਿਆ ਦਾ ਆਰਜੀ ਬੰਨ ਟੁੱਟਿਆ, ਹਜ਼ਾਰਾਂ ਏਕੜ ਫ਼ਸਲਾਂ ਪਾਣੀ ‘ਚ ਡੁੱਬੀਆਂ

ਰਿਪੋਰਟਰ: ਗੁਰਕ੍ਰਿਪਾਲ ਸਿੰਘ Punjab Flood Alert: ਰਾਵੀ ਦਰਿਆ ‘ਚ ਵਧ ਰਹੇ ਜਲ ਪੱਧਰ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਘੋਨੇਵਾਹਲਾ ‘ਚ ਹੜ੍ਹਾਂ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਬੀਤੀ ਰਾਤ ਆਏ ਤੀਬਰ ਪਾਣੀ ਦੇ ਬਹਾਅ ਕਾਰਨ ਦਰਿਆ ਦਾ ਆਰਜੀ ਬੰਨ ਟੁੱਟ ਗਿਆ, ਜਿਸ ਨਾਲ ਹਜ਼ਾਰਾਂ ਏਕੜ ਖੇਤਾਂ ‘ਚ ਪਾਣੀ ਭਰ ਗਿਆ। ਝੋਨੇ ਅਤੇ ਕਮਾਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਰਿਪੋਰਟਰ: ਗੁਰਕ੍ਰਿਪਾਲ ਸਿੰਘ

Punjab Flood Alert: ਰਾਵੀ ਦਰਿਆ ‘ਚ ਵਧ ਰਹੇ ਜਲ ਪੱਧਰ ਨੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਘੋਨੇਵਾਹਲਾ ‘ਚ ਹੜ੍ਹਾਂ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ। ਬੀਤੀ ਰਾਤ ਆਏ ਤੀਬਰ ਪਾਣੀ ਦੇ ਬਹਾਅ ਕਾਰਨ ਦਰਿਆ ਦਾ ਆਰਜੀ ਬੰਨ ਟੁੱਟ ਗਿਆ, ਜਿਸ ਨਾਲ ਹਜ਼ਾਰਾਂ ਏਕੜ ਖੇਤਾਂ ‘ਚ ਪਾਣੀ ਭਰ ਗਿਆ।

ਝੋਨੇ ਅਤੇ ਕਮਾਦ ਦੀ ਫ਼ਸਲ ਨੂੰ ਭਾਰੀ ਨੁਕਸਾਨ

ਬੰਨ ਟੁੱਟਣ ਨਾਲ ਨੇੜਲੇ ਖੇਤਰਾਂ ਵਿੱਚ ਖੜੀ ਝੋਨੇ ਅਤੇ ਕਮਾਦ ਦੀਆਂ ਫ਼ਸਲਾਂ ਨਸ਼ਟ ਹੋਣ ਦੀ ਖ਼ਬਰ ਹੈ। ਪਾਣੀ ਦੇ ਵੱਧਦੇ ਵਹਾਅ ਨੇ ਨਾ ਸਿਰਫ ਖੇਤਾਂ ਨੂੰ ਨੁਕਸਾਨ ਪਹੁੰਚਾਇਆ, ਸਗੋਂ ਚਾਰੇ ਅਤੇ ਪਸ਼ੂਆਂ ਦੀ ਸੰਭਾਲ ਵੀ ਮੁਸ਼ਕਲ ਹੋ ਰਹੀ ਹੈ।

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਐਸਐਸਪੀ ਦਿਹਾਤੀ ਅੰਮ੍ਰਿਤਸਰ ਮਲਵਿੰਦਰ ਸਿੰਘ ਅਤੇ ਐਸਡੀਐਮ ਅਜਨਾਲਾ ਰਵਿੰਦਰ ਅਰੋੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਲਾਤ ਉਤੇ ਕੜੀ ਨਜ਼ਰ ਬਣਾਈ ਹੋਈ ਹੈ। ਉਨ੍ਹਾਂ ਕਿਹਾ,

“ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧ ਰਿਹਾ ਹੈ, ਪਰ ਹਾਲੇ ਤਕ ਸਥਿਤੀ ਕਾਬੂ ‘ਚ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਪਰ ਉਹ ਆਪਣੀ ਸੁਰੱਖਿਆ ਲਈ ਉਚਿਤ ਥਾਵਾਂ ‘ਤੇ ਜਾਵਣ ਦੀ ਤਿਆਰੀ ਰੱਖਣ।“

ਪਹਾੜਾਂ ਅਤੇ ਪੰਜਾਬ ‘ਚ ਲਗਾਤਾਰ ਮੀਂਹ ਬਣ ਰਿਹਾ ਮੁੱਖ ਕਾਰਨ

ਪਿਛਲੇ ਕੁਝ ਦਿਨਾਂ ਤੋਂ ਪਹਾੜੀ ਖੇਤਰਾਂ ਅਤੇ ਪੰਜਾਬ ‘ਚ ਹੋ ਰਹੀ ਭਾਰੀ ਵਰਖਾ ਰਾਵੀ ਦਰਿਆ ਦੇ ਵਧੇਰੇ ਜਲ ਪੱਧਰ ਦਾ ਮੁੱਖ ਕਾਰਨ ਬਣੀ ਹੋਈ ਹੈ। ਇਹ ਸਥਿਤੀ ਹਜ਼ਾਰਾਂ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਸਾਬਕਾ ਸਰਪੰਚ ਪ੍ਰਿਥੀਪਾਲ ਸਿੰਘ ਅਤੇ ਹੋਰ ਸਥਾਨਕ ਲੋਕਾਂ ਨੇ ਮੰਗ ਕੀਤੀ ਕਿ

“ਪ੍ਰਸ਼ਾਸਨ ਤੁਰੰਤ ਹੜ੍ਹ ਪੀੜਤ ਖੇਤਰਾਂ ਦੀ ਰਿਪੋਰਟ ਤਿਆਰ ਕਰੇ ਅਤੇ ਕਿਸਾਨਾਂ ਨੂੰ ਨਿਆਂਪੂਰਨ ਮੁਆਵਜ਼ਾ ਦਿਵਾਏ।“

Read Latest News and Breaking News at Daily Post TV, Browse for more News

Ad
Ad

Punjab District News