Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ਬਾਜ਼ਾਰ ਵਿਚਾਲੇ ਢਹਿ ਗਈ 3 ਮੰਜ਼ਿਲਾਂ ਇਮਾਰਤ

Punjab Breaking News: ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਦੇ ਵਹੀਆ ਵਾਲਾ ਬਾਜ਼ਾਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇੱਕ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਢਹਿ ਗਈ। ਮੰਗਲਵਾਰ ਸਵੇਰੇ ਵਾਪਰੇ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਪੁਰਾਣੀ ਇਮਾਰਤ ਖਾਲੀ ਹੋਣ ਕਾਰਨ ਵੱਡਾ ਹਾਦਸਾ ਟਲਿਆ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ ਪਿਛਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Breaking News: ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਦੇ ਵਹੀਆ ਵਾਲਾ ਬਾਜ਼ਾਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇੱਕ ਤਿੰਨ ਮੰਜ਼ਿਲਾ ਪੁਰਾਣੀ ਇਮਾਰਤ ਢਹਿ ਗਈ। ਮੰਗਲਵਾਰ ਸਵੇਰੇ ਵਾਪਰੇ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।

ਪੁਰਾਣੀ ਇਮਾਰਤ ਖਾਲੀ ਹੋਣ ਕਾਰਨ ਵੱਡਾ ਹਾਦਸਾ ਟਲਿਆ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ ਪਿਛਲੇ ਕਈ ਸਾਲਾਂ ਤੋਂ ਖਾਲੀ ਸੀ ਅਤੇ ਇਸ ਵਿੱਚ ਕੋਈ ਨਹੀਂ ਰਹਿੰਦਾ ਸੀ। ਜਦੋਂ ਇਹ ਹਾਦਸਾ ਹੋਇਆ, ਲੋਕ ਆਪਣੇ ਘਰਾਂ ਵਿੱਚ ਸੁੱਤੇ ਪਏ ਸਨ ਤਾਂ ਅਚਾਨਕ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

ਪੁਲਿਸ ਅਤੇ ਨਗਰ ਨਿਗਮ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ। ਬਾਅਦ ਵਿੱਚ, ਨਗਰ ਨਿਗਮ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਮੌਕੇ ‘ਤੇ ਬੁਲਾਇਆ ਗਿਆ, ਤਾਂ ਜੋ ਹੋਰ ਇਮਾਰਤਾਂ ਦਾ ਮੁਆਇਨਾ ਕੀਤਾ ਜਾ ਸਕੇ।

ਪੁਰਾਣੀ ਇਮਾਰਤਾਂ ਦੀ ਹੋ ਰਹੀ ਘਾਲ-ਮੇਲ, ਪ੍ਰਸ਼ਾਸਨ ਤੇ ਸਵਾਲ

ਇਲਾਕਾ ਨਿਵਾਸੀਆਂ ਅਨੁਸਾਰ, ਪੁਰਾਣੇ ਅੰਮ੍ਰਿਤਸਰ ਵਿੱਚ ਕਈ ਇਮਾਰਤਾਂ ਐਸੀਆਂ ਹਨ ਜੋ ਕਿ ਬਹੁਤ ਜ਼ਿਆਦਾ ਖਸਤਾਹਾਲ ਹਨ। ਇਹ ਇਮਾਰਤਾਂ ਮੀਂਹ ਜਾਂ ਭੂਚਾਲ ਦੌਰਾਨ ਕਿਸੇ ਵੀ ਵੇਲੇ ਡਿੱਗ ਸਕਦੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਪੁਰਾਣੀਆਂ ਅਤੇ ਖਤਰਨਾਕ ਇਮਾਰਤਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਢਾਹਿਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News