Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ’ਤੋਂ ਟੁੱਟਿਆ ਧੁੱਸੀ ਬੰਨ੍ਹ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ ਟੁੱਟ ਗਿਆ ਹੈ ਤੇ ਪਾਣੀ ਕੋਰੀਡੋਰ ਚੈਕ ਪੋਸਟ ਤੇ ਖੇਤਾਂ ਵਿਚ ਵੜਨਾ ਸ਼ੁਰੂ ਹੋ ਗਿਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਭਾਰਤ ਵਲੋਂ ਰਾਵੀ ਦਰਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ’ਤੋਂ ਟੁੱਟਿਆ ਧੁੱਸੀ ਬੰਨ੍ਹ

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ ਟੁੱਟ ਗਿਆ ਹੈ ਤੇ ਪਾਣੀ ਕੋਰੀਡੋਰ ਚੈਕ ਪੋਸਟ ਤੇ ਖੇਤਾਂ ਵਿਚ ਵੜਨਾ ਸ਼ੁਰੂ ਹੋ ਗਿਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਭਾਰਤ ਵਲੋਂ ਰਾਵੀ ਦਰਿਆ ਵਿਚ ਛੱਡੇ ਗਏ ਲੋੜ ਨਾਲੋਂ ਵੱਧ ਪਾਣੀ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਕੁਝ ਸਾਲ ਪਹਿਲਾਂ ਬਣੇ ਨਵੇਂ ਕੰਪਲੈਕਸ ਵਿਖੇ ਸਥਿਤ ਲੰਗਰ ਘਰ, ਪਰਿਕਰਮਾ ਸਰੋਵਰ, ਸਰਾਵਾਂ ਆਦਿ ਵਿਖੇ ਪੰਜ ਤੋਂ ਸੱਤ ਸੱਤ ਫੁੱਟ ਤੱਕ ਭਰ ਗਿਆ ਹੈ।

ਰਾਵੀ ਦਰਿਆ ਦਾ ਪਾਣੀ ਆਉਣ ਕਰਕੇ ਕਾਫ਼ੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਇਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਦੂਸਰੀ ਮੰਜਿਲ ’ਤੇ ਸੁਸ਼ੋਭਿਤ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਸ਼ੁਰੂ ਤੋਂ ਹੀ ਕੀਤਾ ਹੋਇਆ ਹੈ, ਜਿਸ ਕਰਕੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਤੇ ਹੋਰ ਧਾਰਮਿਕ ਪੋਥੀਆਂ ਗੁਟਕਾ ਸਾਹਿਬ ਸਾਰੇ ਸੁਰੱਖਿਤ ਹਨ, ਜਿਨ੍ਹਾਂ ਦੀ ਸੇਵਾਦਾਰਾਂ ਵਲੋਂ ਪੂਰੀ ਸੇਵਾ ਸੰਭਾਲ ਕਰਦਿਆਂ ਨਿਗਰਾਨੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News