Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ: ਪ੍ਰੋ. ਬਡੂੰਗਰ 

ਪਟਿਆਲਾ, 27 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਉਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਪਟਿਆਲਾ, 27 ਅਗਸਤ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਉਹ ਡਰਾਈਵਰ ਭਾਰਤ ਪੰਜਾਬ ਵਾਪਸ ਆਉਣ ਲਈ ਮਜਬੂਰ ਹੋਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਂ ਪਹਿਲਾਂ ਹੀ ਭਾਰੀ ਬੇਰੁਜ਼ਗਾਰੀ ਫੈਲੀ ਹੋਈ ਹੈ, ਇਥੋਂ ਦੇ ਬੇਰੁਜ਼ਗਾਰ ਬੱਚੇ ਨਮੋਸ਼ੀ ਕਾਰਨ ਨਸ਼ਿਆਂ ਅਤੇ ਹੋਰ ਭੈੜੀਆਂ ਵਾਦੀਆਂ ਦਾ ਸ਼ਿਕਾਰ ਹੋ ਰਹੇ ਹਨ । ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਨਾਲ ਉਚੇਚੇ ਤੌਰ ਉੱਤੇ ਇਸ ਗੰਭੀਰ ਮਸਲੇ ਉੱਤੇ ਵਿਚਾਰ ਕਰਕੇ ਮਾਮਲੇ ਨੂੰ ਹੱਲ ਕਰਵਾਇਆ ਜਾਵੇ। 

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਸ ਪੱਤਰ ਦਾ ਇੱਕ ਉਤਾਰਾ ਭਾਰਤ ਦੇ ਵਿਦੇਸ਼ ਮੰਤਰੀ ਡਾ. ਸੁਆਮੀ ਜੈ ਸ਼ੰਕਰ ਨੂੰ ਭੇਜ ਕੇ ਬੇਨਤੀ ਕੀਤੀ ਕਿ ਉਹ ਵੀ ਇਸ ਗੰਭੀਰ ਸਮੱਸਿਆ ਦਾ ਯੋਗ ਤੇ ਸਨਮਾਨਯੋਗ ਹੱਲ ਕਰਵਾਉਣ ਹਿੱਤ ਆਪਣਾ ਪੂਰਨ ਯੋਗਦਾਨ ਪਾਉਣ ਦੀ ਖੇਚਲ ਕਰਨ। 

Read Latest News and Breaking News at Daily Post TV, Browse for more News

Ad
Ad

Punjab District News