Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ, 27 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਪਹੁੰਚਾਏ ਜਾਣ।

ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਕਟ ’ਚੋਂ ਨਿਕਲਣ ਲਈ ਇਕਜੁੱਟਤਾ ਨਾਲ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਔਖੇ ਸਮੇਂ ਆਪਣੇ ਪ੍ਰਬੰਧ ਵਾਲੇ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਹਿਯੋਗ ਲਈ ਨਿਰਦੇਸ਼ ਦਿੱਤੇ ਹਨ। ਸੰਗਤ ਲਈ ਸਰਾਵਾਂ ਤੇ ਲੰਗਰ ਦੇ ਪ੍ਰਬੰਧ ਨਿਰੰਤਰ ਜਾਰੀ ਹਨ। ਇਸ ਤੋਂ ਇਲਾਵਾ ਲੋਕਾਂ ਤੀਕ ਪੁੱਜ ਕੇ ਹਾਲਾਤ ਵੀ ਜਾਣੇ ਜਾ ਰਹੇ ਹਨ ਅਤੇ ਮੱਦਦ ਵਾਸਤੇ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸੰਪਰਕ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਜਿਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੀ ਜ਼ਰੂਰਤ ਹੈ, ਉਥੇ ਹੀ ਗੁਰੂ ਘਰਾਂ ਵਿੱਚੋਂ ਪਾਵਨ ਸਰੂਪਾਂ ਦਾ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣਾ ਵੀ ਜ਼ਰੂਰੀ ਹੈ। ਇਸ ਸਬੰਧ ਵਿਚ ਸੰਗਤਾਂ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਬਿਾਨ ਦੀਆਂ ਸੇਵਾਵਾਂ ਪ੍ਰਾਪਤ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਹਰ ਗੁਰਦੁਆਰਾ ਸਾਹਿਬਾਨ ਇਸ ਸਹਾਇਤਾ ਲਈ ਤਿਆਰ ਹਨ। ਸ਼੍ਰੋਮਣੀ ਕਮੇਟੀ ਨੇ ਪਾਵਨ ਸਰੂਪ ਲੈ ਕੇ ਆਉਣ ਦੇ ਵੀ ਪ੍ਰਬੰਧ ਕੀਤੇ ਹੋਏ ਹਨ ਅਤੇ ਸੰਗਤਾਂ ਲੋੜ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕਰ ਸਕਦੀਆਂ ਹਨ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਅੰਦਰ ਭਾਰੀ ਮਾਤਰਾ ਵਿਚ ਪਾਣੀ ਆ ਜਾਣ ’ਤੇ ਵੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨ ਦਾ ਪਾਣੀ ਨਾਲ ਭਰਿਆ ਦ੍ਰਿਸ਼ ਵੇਖ ਕੇ ਮਨ ਨੂੰ ਗਹਿਰੀ ਪੀੜਾ ਪੁੱਜੀ ਹੈ। ਐਡਵੋਕੇਟ ਧਾਮੀ ਨੇ ਮੁੜ ਦੁਹਰਾਇਆ ਕਿ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਹਰ ਸਮੇਂ ਹਾਜ਼ਰ ਹੈ ਅਤੇ ਲੋੜੀਂਦੀਂਆਂ ਸੇਵਾਵਾਂ ਲਈ ਗੁਰਦੁਆਰਾ ਸਾਹਿਬਾਨ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਰਾਹਤ ਕਾਰਜਾਂ ਵੱਲ ਉਚੇਚਾ ਧਿਆਨ ਦੇਣ ਤੇ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਲਈ ਵਚਨਬੱਧ ਹੋਣ।

Read Latest News and Breaking News at Daily Post TV, Browse for more News

Ad
Ad

Punjab District News