Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ

ਗੁਰਦਾਸਪੁਰ ਦੇ ਪਿੰਡ ਦਬੂੜੀ ਦੇ ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਪਿੰਡ ਦਬੂੜੀ ਵਿਖੇ ਸਥਿਤ ਨਵੋਦਿਆ ਸਕੂਲ ਵਿੱਚ ਹੜ੍ਹ ਕਾਰਨ ਲਗਭਗ 200 ਬੱਚੇ ਫਸੇ ਹੋਏ ਹਨ। ਬੱਚਿਆਂ ਦੀ ਸੁਰੱਖਿਆ ਲਈ NDRF ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਅਭਿਆਨ ਜਾਰੀ ਹੈ। ਟੀਮਾਂ ਵੱਲੋਂ ਬੱਚਿਆਂ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ਦੇ ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ

ਗੁਰਦਾਸਪੁਰ ਦੇ ਪਿੰਡ ਦਬੂੜੀ ਦੇ ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਪਿੰਡ ਦਬੂੜੀ ਵਿਖੇ ਸਥਿਤ ਨਵੋਦਿਆ ਸਕੂਲ ਵਿੱਚ ਹੜ੍ਹ ਕਾਰਨ ਲਗਭਗ 200 ਬੱਚੇ ਫਸੇ ਹੋਏ ਹਨ। ਬੱਚਿਆਂ ਦੀ ਸੁਰੱਖਿਆ ਲਈ NDRF ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਅਭਿਆਨ ਜਾਰੀ ਹੈ। ਟੀਮਾਂ ਵੱਲੋਂ ਬੱਚਿਆਂ ਨੂੰ ਇੱਕ-ਇੱਕ ਕਰਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਸਾਰੀ ਕਾਰਵਾਈ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਵੀਡੀਓ ਰਾਹੀਂ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਬੱਚਿਆਂ ਦੇ ਰੈਸਕਿਊ ਆਪਰੇਸ਼ਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਦਰਅਸਲ ਰਾਵੀ ਨਦੀ ਦਾ ਪਾਣੀ ਕੰਢਿਆਂ ਨੂੰ ਪਾਰ ਕਰਕੇ ਲਗਭਗ 9 ਕਿਲੋਮੀਟਰ ਦੂਰ ਪਹੁੰਚ ਗਿਆ ਹੈ ਅਤੇ ਇਹ ਪਾਣੀ ਤੇਜ਼ੀ ਨਾਲ ਕਲਾਨੌਰ ਵੱਲ ਵਧ ਰਿਹਾ ਹੈ, ਜਿਸ ਕਾਰਨ ਨੇੜਲੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਰਹੇ ਹਨ। ਜਵਾਹਰ ਨਵੋਦਿਆ ਵਿਦਿਆਲਿਆ ਦਬੁੜੀ ਰਸਤੇ ਵਿੱਚ ਸਥਿਤ ਹੈ ਅਤੇ ਕਈ ਹੋਰ ਪਿੰਡ ਵੀ ਇਸ ਦੀ ਲਪੇਟ ਵਿੱਚ ਆ ਗਏ ਹਨ। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਲਗਭਗ ਪੰਜ ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਸਕੂਲ ਵਿੱਚ ਵੱਖ-ਵੱਖ ਜਮਾਤਾਂ ਦੇ ਕੁੱਲ 400 ਵਿਦਿਆਰਥੀ ਫਸੇ ਹੋਏ ਹਨ ਜੋ ਹੋਸਟਲ ਵਿੱਚ ਰਹਿ ਰਹੇ ਸਨ। ਇਸ ਦੇ ਨਾਲ ਹੀ ਸਕੂਲ ਦੇ 40 ਅਧਿਆਪਕ ਅਤੇ ਸਟਾਫ਼ ਅਤੇ ਉਹ ਖੁਦ ਵੀ ਸਕੂਲ ਵਿੱਚ ਫਸ ਗਏ ਹਨ। ਪ੍ਰਸ਼ਾਸਨ ਨੂੰ ਮਦਦ ਲਈ ਅਪੀਲ ਕੀਤੀ ਗਈ ਹੈ। ਗੁਰਦਾਸਪੁਰ ਵਿੱਚ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ, ਜਿਸ ਨਾਲ ਪਿੰਡ ਅਤੇ ਘਰ ਡੁੱਬ ਗਏ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਕਾਰਨ ਦਰਿਆ ਹੜ੍ਹਾਂ ਦੀ ਮਾਰ ਹੇਠ ਹੈ। ਦੀਨਾਨਗਰ ਦੇ ਪਿੰਡ ਸਰਹਦੀ ਕਾਹਨਾ ਵਿਖੇ ਸੋਮਵਾਰ ਸ਼ਾਮ 6:30 ਵਜੇ ਇੱਕ ਸਪੁਰ ਬੰਨ੍ਹ ਵਿੱਚ ਪਾੜ ਪੈ ਗਿਆ, ਜਿਸ ਤੋਂ ਬਾਅਦ ਅੱਜ ਸਵੇਰੇ 3 ਵਜੇ ਤੱਕ ਪਾਣੀ ਪਿੰਡ ਵਿੱਚ ਦਾਖਲ ਹੋ ਗਿਆ।

Read Latest News and Breaking News at Daily Post TV, Browse for more News

Ad
Ad

Punjab District News