Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ, 100 ਤੋਂ ਵੱਧ ਲੋਕ ਫਸੇ, ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਤੇ ਸੇਵਾਦਾਰ ਸੁਰੱਖਿਅਤ

ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਸਮੇਤ ਕਰਤਾਰਪੁਰ ਲਾਂਘੇ ਵਿੱਚ ਪਾਣੀ ਭਰ ਗਿਆ, ਜਿਸ ਕਾਰਨ 100 ਤੋਂ ਵੱਧ ਲੋਕ ਫਸ ਗਏ ਹਨ। ਕਰਤਾਰਪੁਰ ਲਾਂਘਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਮੁਖੀ ਸੈਫੁੱਲ੍ਹਾ ਖੋਖਰ ਨੇ ਦੱਸਿਆ, ‘ਗੁਰਦੁਆਰਾ ਦਰਬਾਰ ਸਾਹਿਬ ਸਮੇਤ ਪੂਰਾ ਕਰਤਾਰਪੁਰ ਲਾਂਘਾ ਕੰਪਲੈਕਸ ਹੜ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ, 100 ਤੋਂ ਵੱਧ ਲੋਕ ਫਸੇ, ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਤੇ ਸੇਵਾਦਾਰ ਸੁਰੱਖਿਅਤ

ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਸਮੇਤ ਕਰਤਾਰਪੁਰ ਲਾਂਘੇ ਵਿੱਚ ਪਾਣੀ ਭਰ ਗਿਆ, ਜਿਸ ਕਾਰਨ 100 ਤੋਂ ਵੱਧ ਲੋਕ ਫਸ ਗਏ ਹਨ। ਕਰਤਾਰਪੁਰ ਲਾਂਘਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਮੁਖੀ ਸੈਫੁੱਲ੍ਹਾ ਖੋਖਰ ਨੇ ਦੱਸਿਆ, ‘ਗੁਰਦੁਆਰਾ ਦਰਬਾਰ ਸਾਹਿਬ ਸਮੇਤ ਪੂਰਾ ਕਰਤਾਰਪੁਰ ਲਾਂਘਾ ਕੰਪਲੈਕਸ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ ਹੈ।’ ਉਨ੍ਹਾਂ ਕਿਹਾ ਕਿ ਫਸੇ ਹੋਏ ਅਧਿਕਾਰੀਆਂ ਨੂੰ ਕਿਸ਼ਤੀਆਂ ਅਤੇ ਹੈਲੀਕਾਪਟਰ ਰਾਹੀਂ ਬਚਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ ਦੀਆਂ ਕੁੱਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆ ਜਾ ਰਹੀਆਂ ਹਨ।

ਜਾਣਕਾਰੀ ਅਨੁਸਾਰ ਗੁਰਦੁਆਰਾ ਕੰਪਲੈਕਸ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ। ਰਾਹਤ ਦੀ ਗੱਲ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ, ਜਿਨ੍ਹਾਂ ਨੂੰ ਉੱਪਰਲੀ ਮੰਜ਼ਿਲ ’ਤੇ ਰੱਖਿਆ ਗਿਆ ਹੈ।

ਨਾਰੋਵਾਲ ਦੇ ਡਿਪਟੀ ਕਮਿਸ਼ਨਰ ਹਸਨ ਰਜ਼ਾ ਅਨੁਸਾਰ ਭਾਰਤ ਵੱਲੋਂ ਰਾਵੀ ਵਿੱਚ ਪਾਣੀ ਛੱਡਣ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੈਂਕੜੇ ਵਸਨੀਕਾਂ ਨੂੰ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਕਰਗੜ੍ਹ ਤਹਿਸੀਲ ਦੇ ਕੋਟ ਨੈਨ ਵਿੱਚ ਰਾਵੀ ’ਚ ਪਾਣੀ ਦਾ ਪੱਧਰ 1,55,000 ਕਿਊਸਿਕ ਤੱਕ ਪਹੁੰਚ ਗਿਆ ਹੈ, ਜਦਕਿ ਇਸ ਦੀ ਸਮਰੱਥਾ 1,50,000 ਕਿਊਸਿਕ ਹੈ। ਐਤਵਾਰ ਨੂੰ ਭਾਰਤ ਨੇ ਕੂਟਨੀਤਕ ਚੈਨਲਾਂ ਰਾਹੀਂ ਪਾਕਿਸਤਾਨ ਨੂੰ ਹੜ੍ਹਾਂ ਦੀ ਚਿਤਾਵਨੀ ਦਿੱਤੀ ਸੀ।

ਅਧਿਕਾਰੀਆਂ ਨੇ ਕਿਹਾ ਕਿ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ, ਜਿਸ ਨਾਲ ਝੋਨੇ ਦੀ ਫਸਲ ਅਤੇ ਪਸ਼ੂਆਂ ਦੇ ਚਾਰੇ ਨੂੰ ਨੁਕਸਾਨ ਪਹੁੰਚਿਆ ਹੈ। ਰਜ਼ਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਭਾਰੀ ਮੀਂਹ ਨੇ ਹਾਲਾਤ ਹੋਰ ਵਿਗਾੜ ਦਿੱਤੇ ਹਨ, ਜਿਸ ਨਾਲ ਪਿੰਡ ਅਤੇ ਫਸਲਾਂ ਡੁੱਬ ਗਈਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਮੰਗਲਵਾਰ ਤੱਕ ਲਹਿੰਦੇ ਪੰਜਾਬ ਵਿੱਚ ਲਗਪਗ ਦੋ ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਚੁੱਕਾ ਹੈ।

ਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਦੇ ਖਤਰੇ ਦੀ ਨਵੀਂ ਚਿਤਾਵਨੀ ਜਾਰੀ
ਭਾਰਤ ਨੇ ਤਵੀ ਦਰਿਆ ਵਿੱਚ ਹੜ੍ਹ ਦੀ ‘ਕਾਫੀ ਜ਼ਿਆਦਾ ਸੰਭਾਵਨਾ’ ਨੂੰ ਲੈ ਕੇ ਪਾਕਿਸਤਾਨ ਨੂੰ ਨਵੇਂ ਅਲਰਟ ਜਾਰੀ ਕੀਤੇ ਹਨ। ਉਧਰ, ਉੱਤਰੀ ਸੂਬਿਆਂ ਵਿੱਚ ਲਗਾਤਾਰ ਮੀਂਹ ਕਾਰਨ ਪ੍ਰਮੁੱਖ ਡੈਮਾਂ ਤੋਂ ਵਾਧੂ ਪਾਣੀ ਛੱਡਣਾ ਪੈ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਰਾਹੀਂ ਇਸਲਾਮਾਬਾਦ ਭੇਜੇ ਗਏ ਇਹ ਅਲਰਟ ‘ਮਨੁੱਖੀ ਆਧਾਰ’ ਉੱਤੇ ਜਾਰੀ ਕੀਤੇ ਗਏ ਹਨ। ਪਹਿਲਾ ਅਲਰਟ ਸੋਮਵਾਰ ਨੂੰ ਜਾਰੀ ਕੀਤਾ ਗਿਆ ਸੀ। ਇਕ ਸੂਤਰ ਨੇ ਦੱਸਿਆ, ‘‘ਅਸੀਂ ਕੱਲ੍ਹ (ਮੰਗਲਵਾਰ) ਅਤੇ ਅੱਜ (ਬੁੱਧਵਾਰ) ਤਵੀ ਦਰਿਆ ਵਿੱਚ ਹੜ੍ਹ ਆਉਣ ਦੀ ਕਾਫੀ ਜ਼ਿਆਦਾ ਸੰਭਾਵਨਾ ਦੇ ਮੱਦੇਨਜ਼ਰ ਇਕ ਹੋਰ ਅਲਰਟ ਜਾਰੀ ਕੀਤਾ। ਭਾਰਤੀ ਖੇਤਰਾਂ ਵਿੱਚ ਹੋ ਰਹੀ ਕਾਫੀ ਜ਼ਿਆਦਾ ਬਾਰਿਸ਼ ਕਾਰਨ ਕੁਝ ਡੈਮਾਂ ਦੇ ਫਾਟਕ ਖੋਲ੍ਹਣੇ ਪਏ।’’ ਤਵੀ ਦਰਿਆ ਹਿਮਾਲਿਆ ਤੋਂ ਨਿਕਲਦਾ ਹੈ ਅਤੇ ਪਾਕਿਸਤਾਨ ਵਿੱਚ ਚਨਾਬ ਦਰਿਆ ਵਿੱਚ ਮਿਲਣ ਤੋਂ ਪਹਿਲਾਂ ਜੰਮੂ ਡਿਵੀਜ਼ਨ ਤੋਂ ਹੋ ਕੇ ਲੰਘਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News