Punjab CM, Cabinet Ministers, and All AAP MLAs: ਪੰਜਾਬ ਦੇ ਮੰਤਰੀਆਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ।
Punjab Ministers Donate One Month’s Salary for Flood Relief: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ, “ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।”