Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Punjab: ਢਿਲਵਾਂ ਵਿੱਚ ਹੜ੍ਹ ਦੇ ਪਾਣੀ ਵਿੱਚੋਂ ਲਾਪਤਾ ਵਿਅਕਤੀ ਦੀ ਲਾਸ਼ ਮਿਲੀ, ਫਿਸਲਣ ਕਾਰਨ ਮੌਤ ਹੋਣ ਦਾ ਸ਼ੱਕ

ਮਰਣ ਵਾਲੇ ਦੀ ਪਹਿਚਾਣ 40 ਸਾਲਾ ਬੂਟਾ ਮੁਹੰਮਦ ਵਜੋਂ ਹੋਈ; ਪਰਿਵਾਰ ਨੇ ਸ਼ਨਾਖਤ ਕੀਤੀ, ਪੁਲਿਸ ਵੱਲੋਂ ਜਾਂਚ ਜਾਰੀ Punjab News: ਕਪੂਰਥਲਾ ਦੇ ਢਿਲਵਾਂ ਮੰਡ ਇਲਾਕੇ ਵਿੱਚ ਅੱਜ ਸ਼ਾਮ ਇੱਕ ਵਿਅਕਤੀ ਦੀ ਲਾਸ਼ ਹੜ੍ਹ ਦੇ ਪਾਣੀ ਵਿੱਚ ਤੈਰਦੀ ਮਿਲੀ।ਮ੍ਰਿਤਕ ਦੀ ਪਛਾਣ ਬੂਟਾ ਮੁਹੰਮਦ (ਉਮਰ 40) ਪੁੱਤਰ ਮੀਤਾ ਮੁਹੰਮਦ ਵਾਸੀ ਢਿਲਵਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਮਰਣ ਵਾਲੇ ਦੀ ਪਹਿਚਾਣ 40 ਸਾਲਾ ਬੂਟਾ ਮੁਹੰਮਦ ਵਜੋਂ ਹੋਈ; ਪਰਿਵਾਰ ਨੇ ਸ਼ਨਾਖਤ ਕੀਤੀ, ਪੁਲਿਸ ਵੱਲੋਂ ਜਾਂਚ ਜਾਰੀ

Punjab News: ਕਪੂਰਥਲਾ ਦੇ ਢਿਲਵਾਂ ਮੰਡ ਇਲਾਕੇ ਵਿੱਚ ਅੱਜ ਸ਼ਾਮ ਇੱਕ ਵਿਅਕਤੀ ਦੀ ਲਾਸ਼ ਹੜ੍ਹ ਦੇ ਪਾਣੀ ਵਿੱਚ ਤੈਰਦੀ ਮਿਲੀ।ਮ੍ਰਿਤਕ ਦੀ ਪਛਾਣ ਬੂਟਾ ਮੁਹੰਮਦ (ਉਮਰ 40) ਪੁੱਤਰ ਮੀਤਾ ਮੁਹੰਮਦ ਵਾਸੀ ਢਿਲਵਾਂ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਮੁਹੰਮਦ ਕੱਲ੍ਹ ਸ਼ਾਮ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਕਈ ਘੰਟਿਆਂ ਤੱਕ ਉਸਦੀ ਭਾਲ ਕੀਤੀ, ਪਰ ਅੱਜ ਸ਼ਾਮ ਢਿਲਵਾਂ ਮੰਡ ਇਲਾਕੇ ਵਿੱਚ ਉਸਦੀ ਲਾਸ਼ ਹੜ੍ਹ ਦੇ ਪਾਣੀ ਵਿੱਚ ਮਿਲੀ।

ਫਿਸਲਣ ਕਾਰਨ ਦਰਿਆ ਵਿੱਚ ਡਿੱਗਣ ਦੀ ਸੰਭਾਵਨਾ

ਸਥਾਨਕ ਸੂਤਰਾਂ ਅਨੁਸਾਰ ਬੂਟਾ ਮੁਹੰਮਦ ਮੱਛੀਆਂ ਫੜਨ ਲਈ ਦਰਿਆ ਦੇ ਨੇੜੇ ਗਿਆ ਹੋ ਸਕਦਾ ਹੈ, ਜਿੱਥੇ ਉਹ ਫਿਸਲਣ ਕਾਰਨ ਪਾਣੀ ਵਿੱਚ ਡਿੱਗ ਗਿਆ। ਹਾਲਾਂਕਿ ਮੱਛੀਆਂ ਫੜਨ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਵੱਲੋਂ ਤਿਲਕਣ ਦੀ ਸੰਭਾਵਨਾ ਦੀ ਵੀ ਪੁਸ਼ਟੀ ਕੀਤੀ ਗਈ ਹੈ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ, ਜਾਂਚ ਜਾਰੀ ਹੈ

ਘਟਨਾ ਦੀ ਸੂਚਨਾ ਮਿਲਣ ‘ਤੇ ਢਿਲਵਾਂ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ।ਡੀਐਸਪੀ ਭੁਲੱਥ ਕਰਨੈਲ ਸਿੰਘ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਦੇ ਭਰਾ ਗੁਲਜ਼ਾਰ ਮੁਹੰਮਦ ਦੇ ਬਿਆਨ ‘ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News