Punjab Floods: PM ਮੋਦੀ ਨੇ ਪੰਜਾਬ CM ਮਾਨ ਨਾਲ ਫੋਨ ਕਰਕੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ।
PM Modi Called CM Mann: ਪੰਜਾਬ ਇਸ ਸਮੇਂ ਕੁਦਰਤੀ ਆਪਦਾ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਹਜ਼ਾਰਾਂ ਪਿੰਡ ਹੜ੍ਹਾਂ ਦੇ ਪਾਣੀ ਦੀ ਲਪੇਟ ‘ਚ ਹਨ। ਹਰ ਪਾਸੇ ਤਬਾਹੀ ਕਰਕੇ ਲੋਕਾਂ ਦੇ ਘਰ-ਬਾਰ ਉਜੜ ਗਏ ਹਨ। ਮੀਂਹ ਕਰਕੇ ਹੋਈ ਤਬਾਹੀ ਨਾਲ ਲਖਾਂ ਦਾ ਨੁਕਸਾਨ ਹੋ ਚੁਕਿਆ ਹੈ।
ਅਜਿਹੇ ‘ਚ ਦਿੱਲੀ ਪਹੁੰਚਣ ‘ਤੇ ਤੁਰੰਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ਕਰਕੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸੂਬੇ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ ਹੈ।
ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰਪੁਰ ਤੋਂ 1052 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ 25, ਕਪੂਰਥਲਾ ਤੋਂ 515, ਤਰਨ ਤਾਰਨ ਤੋਂ 60, ਮੋਗਾ ਤੋਂ 115 ਅਤੇ ਮਾਨਸਾ ਤੋਂ 163 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕੁੱਲ 2,56,107 ਲੋਕ ਪ੍ਰਭਾਵਿਤ ਹੋਏ
ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ। ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰਪੁਰ ਤੋਂ 1052 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ 25, ਕਪੂਰਥਲਾ ਤੋਂ 515, ਤਰਨ ਤਾਰਨ ਤੋਂ 60, ਮੋਗਾ ਤੋਂ 115 ਅਤੇ ਮਾਨਸਾ ਤੋਂ 163 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਮੁੰਡੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕੁੱਲ 2,56,107 ਲੋਕ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਮਾਰ ਗੁਰਦਾਸਪੁਰ ਜ਼ਿਲ੍ਹੇ ਨੂੰ ਪਈ ਹੈ ਜਿੱਥੇ 1,45,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 35000, ਫਿਰੋਜ਼ਪੁਰ ਵਿੱਚ 24015 ਅਤੇ ਫਾਜ਼ਿਲਕਾ ਵਿੱਚ 21562 ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਠਾਨਕੋਟ ਵਿੱਚ ਵੀ 15053 ਵਿਅਕਤੀ ਪ੍ਰਭਾਵਿਤ ਹੋਏ ਹਨ ਜਦੋਂ ਕਿ ਐਸ.ਏ.ਐਸ. ਨਗਰ ਅਤੇ ਕਪੂਰਥਲਾ ਵਿੱਚ ਕ੍ਰਮਵਾਰ 7000 ਅਤੇ 5650 ਲੋਕ ਪ੍ਰਭਾਵਿਤ ਹੋਏ ਹਨ। ਹੋਰਨਾਂ ਘੱਟ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ ‘ਚ (59), ਮਾਨਸਾ (163), ਜਲੰਧਰ (653), ਮੋਗਾ (800) ਅਤੇ ਹੁਸ਼ਿਆਰਪੁਰ ‘ਚ (1152) ਵਿਅਕਤੀ ਪ੍ਰਭਾਵਿਤ ਹੋਏ ਹਨ।