Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਲੁਧਿਆਣਾ: ਮੋਟਰਸਾਈਕਲ ਚੋਰੀ ਕਰਨ ਆਏ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ, ਰੱਜ ਕੇ ਚਾੜਿਆ ਕੁਟਾਪਾ

Punjab News: ਲੁਧਿਆਣਾ ਦੇ ਸ਼ੇਰਪੁਰ ਅਤੇ ਗੈਸਪੁਰ ਇਲਾਕਿਆਂ ਵਿੱਚ ਚੋਰੀ ਅਤੇ ਡਕੈਤੀ ਦੀਆਂ ਵਧਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਬਹੁਤ ਗੁੱਸਾ ਪੈਦਾ ਕਰ ਦਿੱਤਾ ਹੈ। ਹਾਲ ਹੀ ਵਿੱਚ, ਦੋ ਵੱਖ-ਵੱਖ ਘਟਨਾਵਾਂ ਦੌਰਾਨ, ਲੋਕਾਂ ਨੇ ਇੱਕ ਚੋਰ ਅਤੇ ਮੋਬਾਈਲ ਖੋਹਣ ਵਾਲਿਆਂ ਨੂੰ ਰੰਗੇ ਹੱਥੀਂ ਫੜ ਲਿਆ ਜੋ ਮੋਟਰਸਾਈਕਲ ਚੋਰੀ ਕਰਨ ਆਏ ਸਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ: ਮੋਟਰਸਾਈਕਲ ਚੋਰੀ ਕਰਨ ਆਏ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ, ਰੱਜ ਕੇ ਚਾੜਿਆ ਕੁਟਾਪਾ
Terrorist Accused Arrested

Punjab News: ਲੁਧਿਆਣਾ ਦੇ ਸ਼ੇਰਪੁਰ ਅਤੇ ਗੈਸਪੁਰ ਇਲਾਕਿਆਂ ਵਿੱਚ ਚੋਰੀ ਅਤੇ ਡਕੈਤੀ ਦੀਆਂ ਵਧਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਬਹੁਤ ਗੁੱਸਾ ਪੈਦਾ ਕਰ ਦਿੱਤਾ ਹੈ। ਹਾਲ ਹੀ ਵਿੱਚ, ਦੋ ਵੱਖ-ਵੱਖ ਘਟਨਾਵਾਂ ਦੌਰਾਨ, ਲੋਕਾਂ ਨੇ ਇੱਕ ਚੋਰ ਅਤੇ ਮੋਬਾਈਲ ਖੋਹਣ ਵਾਲਿਆਂ ਨੂੰ ਰੰਗੇ ਹੱਥੀਂ ਫੜ ਲਿਆ ਜੋ ਮੋਟਰਸਾਈਕਲ ਚੋਰੀ ਕਰਨ ਆਏ ਸਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ।

ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼, ਇੱਕ ਚੋਰ ਫਰਾਰ

  • ਸ਼ੇਰਪੁਰ ਦੇ ਨੇੜਲੇ ਇਲਾਕੇ ਗਿਆਸਪੁਰ ਵਿੱਚ ਦੋ ਨੌਜਵਾਨ ਮੋਟਰਸਾਈਕਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
  • ਜਦੋਂ ਇਲਾਕਾ ਨਿਵਾਸੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੂੰ ਰੋਕਿਆ ਤਾਂ ਚੋਰਾਂ ਵਿੱਚੋਂ ਇੱਕ ਮੌਕੇ ‘ਤੇ ਫਰਾਰ ਹੋ ਗਿਆ।
  • ਦੂਜੇ ਚੋਰ ਨੂੰ ਮੌਕੇ ‘ਤੇ ਲੋਕਾਂ ਨੇ ਫੜ ਲਿਆ ਅਤੇ ਗੁੱਸੇ ਵਿੱਚ ਕੁੱਟਮਾਰ ਕੀਤੀ।

ਇਸ ਘਟਨਾ ਤੋਂ ਕੁਝ ਸਮੇਂ ਬਾਅਦ, ਉਸੇ ਇਲਾਕੇ ਵਿੱਚ ਦੂਜੇ ਪਾਸੇ ਦੋ ਨੌਜਵਾਨ ਮੋਬਾਈਲ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਪਰ ਇਸ ਵਾਰ ਵੀ ਲੋਕ ਹੁਸ਼ਿਆਰ ਨਿਕਲੇ ਅਤੇ ਉਨ੍ਹਾਂ ਨੇ ਲੁਟੇਰਿਆਂ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਉਨ੍ਹਾਂ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ।

ਲੋਕਾਂ ਵਿਚ ਰੋਸ਼, ਪੁਲਿਸ ਤੋਂ ਨਿਰਾਸ਼ਗੀ

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਨ੍ਹੀਆਂ ਘਟਨਾਵਾਂ ਨੇ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜੇ ਕਰ ਦਿੱਤੇ ਹਨ।ਉਨ੍ਹਾਂ ਦਾ ਆਖਣਾ ਹੈ ਕਿ, “ਆਏ ਦਿਨ ਚੋਰੀਆਂ ਤੇ ਲੁੱਟ ਹੋ ਰਹੀ ਹੈ, ਪਰ ਪੁਲਿਸ ਸਿਰਫ਼ ਕਾਰਵਾਈ ਦੀ ਗੱਲ ਕਰਦੀ ਹੈ।”ਇਸ ਕਾਰਨ ਲੋਕ ਖੁਦ ਕਾਨੂੰਨ ਹੱਥ ਵਿਚ ਲੈ ਰਹੇ ਹਨ, ਜੋ ਕਿ ਖਤਰਨਾਕ ਰੁਝਾਨ ਹੈ।

ਪੁਲਿਸ ਵਲੋਂ ਕਾਰਵਾਈ ਦੀ ਗੱਲ

ਸਥਾਨਕ ਪੁਲਿਸ ਨੇ ਦੱਸਿਆ ਕਿ ਫੜੇ ਗਏ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਹੋਏ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਕਾਨੂੰਨ ਹੱਥ ਵਿਚ ਨਾ ਲੈਣ ਦੀ ਅਪੀਲ ਕੀਤੀ ਹੈ ਅਤੇ ਭਰੋਸਾ ਦਿਵਾਇਆ ਕਿ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News