ਹੜ੍ਹ ‘ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਆਰਥਿਕ ਮੱਦਦ ਵਜੋਂ ਸਰਕਾਰ ਨੇ ਪਰਿਵਾਰ ਨੂੰ ਸੌਂਪਿਆ 4 ਲੱਖ ਦਾ ਚੈੱਕ
Kuldeep Singh Dhaliwal flood relief; ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਲੱਖ ਦਾ ਚੈਕ ਮ੍ਰਿਤਕ ਦੇ ਪਰਿਵਾਰ ਨੂੰ ਸੌਂਪਿਆ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਪਰਮਾਤਮਾ ਦੇ ਅੱਗੇ ਅਰਦਾਸ ਹੈ ਕਿ ਨੌਜਵਾਨ ਦੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ।
ਪਹਿਰੇਵਾਲ ਪਿੰਡ ਸਮੇਤ ਪੂਰੇ ਅਜਨਾਲਾ ਹਲਕੇ ‘ਚ ਆਏ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਅਜਨਾਲਾ ਦੇ ਲਗਭਗ 100 ਪਿੰਡ ਪਾਣੀ ਦੀ ਮਾਰ ਝੱਲ ਰਹੇ ਹਨ, ਜਿਸ ਨਾਲ ਲੋਕਾਂ ਦੀ ਜਾਨ ਤੇ ਮਾਲੀ ਹਾਨੀ ਹੋ ਰਹੀ ਹੈ। ਉੱਥੇ ਹੀ ਬੀਤੀ ਦਿਨੀਂ ਪਾਣੀ ਦੇ ਤੇਜ਼ ਵਹਾਅ ਕਾਰਨ ਪਹਿਰੇਵਾਲ ਦਾ ਇੱਕ 18 ਸਾਲਾਂ ਨੌਜਵਾਨ ਵਹਿ ਗਿਆ ਸੀ ਤੇ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ। ਹੁਣ ਉਸ ਲਾਪਤਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਜੋਂ ਹਰਜੋਤ ਸਿੰਘ ਵਜੋਂ ਹੋਈ ਹੈ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4 ਲੱਖ ਦਾ ਚੈਕ ਮ੍ਰਿਤਕ ਦੇ ਪਰਿਵਾਰ ਨੂੰ ਸੌਂਪਿਆ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਪਰਮਾਤਮਾ ਦੇ ਅੱਗੇ ਅਰਦਾਸ ਹੈ ਕਿ ਨੌਜਵਾਨ ਦੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਹਰ ਹੜ੍ਹ ਪੀੜਤ ਨਾਲ ਖੜ੍ਹ ਕੇ ਮਦਦ ਕੀਤੀ ਜਾਵੇਗੀ। ਕਿਸਾਨਾਂ ਤੇ ਮਜ਼ਦੂਰਾਂ ਦੀ ਵੀ ਹਰੇਕ ਸੰਭਵ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਉਹ ਮੁੜ ਆਪਣੇ ਪੈਰਾਂ ਤੇ ਖੜ੍ਹ ਸਕਣ। ਇਸ ਦੌਰਾਨ ਬਾਬਾ ਬਕਾਲਾ ਦੇ ਵਿਧਾਇਕ ਬਾਬਾ ਦਲਬੀਰ ਸਿੰਘ, ਨਗਰ ਪੰਚਾਇਤ ਦੇ ਪ੍ਰਧਾਨ ਤੇ ਹੋਰ ਆਗੂ ਵੀ ਮੌਜੂਦ ਰਹੇ।
ਧਾਲੀਵਾਲ ਨੇ ਕਿਹਾ ਕਿ ਇਹ ਕੁਦਰਤ ਦੀ ਇੱਕ ਵੱਡੀ ਕਰੂਪੀ ਹੈ, ਪਰ ਪੰਜਾਬ ਹਮੇਸ਼ਾਂ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਦਾ ਆਇਆ ਹੈ। ਕਈ ਵਾਰ ਡਿੱਗ ਕੇ ਵੀ ਪੰਜਾਬ ਫਿਰ ਖੜ੍ਹਾ ਹੋਇਆ ਹੈ। ਇਸੇ ਤਰ੍ਹਾਂ ਪੰਜਾਬੀ ਕੌਮ ਹਿੰਮਤ ਨਾਲ਼ ਇਸ ਸੰਕਟ ਤੋਂ ਬਾਹਰ ਆਵੇਗੀ। ਉੱਥੇ ਹੀ ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਦਾ ਤੇ ਕੁਲਦੀਪ ਸਿੰਘ ਧਾਲੀਵਾਲ ਦਾ ਵੀ ਧੰਨਵਾਦ ਕੀਤਾ। ਜਿਨਾਂ ਨੇ ਉਨ੍ਹਾਂ ਦੀ ਔਖੇ ਸਮੇਂ ਵਿੱਚ ਬਾਂਹ ਫੜੀ ਹੈ।