Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਹੜ੍ਹ ਪ੍ਰਭਾਵਤ ਇਲਾਕਿਆਂ ‘ਚ ਪਹੁੰਚੇ ਜਥੇਦਾਰ ਗੜਗੱਜ, ਕਿਹਾ ਹਰ ਲੋੜਵੰਦ ਤਕ ਪਹੁੰਚੇ ਰਾਹਤ ਸਮੱਗਰੀ

Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਹੜ੍ਹ ਪ੍ਰਭਾਵਤ ਇਲਾਕਿਆਂ ‘ਚ ਪਹੁੰਚੇ ਜਥੇਦਾਰ ਗੜਗੱਜ, ਕਿਹਾ ਹਰ ਲੋੜਵੰਦ ਤਕ ਪਹੁੰਚੇ ਰਾਹਤ ਸਮੱਗਰੀ

Punjab News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ।


ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿਚ ਅਸਫਲ ਹੋਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵੱਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਇਸ ਖੇਤਰ ਵਿਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News