ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਪੰਜਾਬੀ ਗਾਇਕ ਅਰਜਨ ਢਿੱਲੋ ਸਰਹੱਦੀ ਪਿੰਡ ਸ਼ਾਹਪੁਰ ਪਹੁੰਚੇ, ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀਆਂ ਮੱਝਾਂ

Flood Relief Punjab: ਗੁਰਦਾਸਪੁਰ ਜ਼ਿਲ੍ਹੇ ਦੇ ਕਈ ਸਰਹੱਦੀ ਪਿੰਡ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਾਰਤ-ਪਾਕਿਸਤਾਨ ਸਰਹੱਦ ‘ਤੇ ਆਖਰੀ ਪਿੰਡਾਂ ਵਿੱਚੋਂ ਇੱਕ ਸ਼ਾਹਪੁਰ ਵੀ ਹੜ੍ਹਾਂ ਦੀ ਲਪੇਟ ਵਿੱਚ ਆਇਆ ਸੀ, ਜਿੱਥੇ ਕਈ ਪਰਿਵਾਰਾਂ ਦੇ ਘਰ ਢਹਿ ਗਏ, ਪਸ਼ੂ ਹੜ੍ਹ ਵਿੱਚ ਵਹਿ ਗਏ ਜਾਂ ਮਰ ਗਏ। ਇਸ ਨਾਜ਼ੁਕ ਸਥਿਤੀ ਵਿੱਚ, ਮਸ਼ਹੂਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Flood Relief Punjab: ਗੁਰਦਾਸਪੁਰ ਜ਼ਿਲ੍ਹੇ ਦੇ ਕਈ ਸਰਹੱਦੀ ਪਿੰਡ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਾਰਤ-ਪਾਕਿਸਤਾਨ ਸਰਹੱਦ ‘ਤੇ ਆਖਰੀ ਪਿੰਡਾਂ ਵਿੱਚੋਂ ਇੱਕ ਸ਼ਾਹਪੁਰ ਵੀ ਹੜ੍ਹਾਂ ਦੀ ਲਪੇਟ ਵਿੱਚ ਆਇਆ ਸੀ, ਜਿੱਥੇ ਕਈ ਪਰਿਵਾਰਾਂ ਦੇ ਘਰ ਢਹਿ ਗਏ, ਪਸ਼ੂ ਹੜ੍ਹ ਵਿੱਚ ਵਹਿ ਗਏ ਜਾਂ ਮਰ ਗਏ।

ਇਸ ਨਾਜ਼ੁਕ ਸਥਿਤੀ ਵਿੱਚ, ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸ਼ਾਹਪੁਰ ਪਿੰਡ ਦਾ ਦੌਰਾ ਕੀਤਾ।

ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੀਆਂ ਗਈਆਂ ਮੱਝਾਂ

ਅਰਜਨ ਢਿੱਲੋਂ ਨੇ ਸ਼ਾਹਪੁਰ ਪਿੰਡ ਪਹੁੰਚ ਕੇ ਉਨ੍ਹਾਂ ਪਰਿਵਾਰਾਂ ਨੂੰ ਨਵੀਆਂ ਮੱਝਾਂ ਦਾਨ ਕੀਤੀਆਂ ਜਿਨ੍ਹਾਂ ਦੇ ਪਸ਼ੂ ਹੜ੍ਹ ਵਿੱਚ ਮਰ ਗਏ ਸਨ ਜਾਂ ਵਹਿ ਗਏ ਸਨ। ਉਨ੍ਹਾਂ ਪਰਿਵਾਰਾਂ ਲਈ ਵਿੱਤੀ ਮਦਦ ਤੋਂ ਇਲਾਵਾ, ਇਹ ਮਦਦ ਉਮੀਦ ਦੀ ਕਿਰਨ ਵਾਂਗ ਹੈ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਵਾਪਸ ਪਟੜੀ ‘ਤੇ ਲਿਆ ਸਕਦੀ ਹੈ।

ਰਾਸ਼ਨ ਨਹੀਂ, ਹੁਣ ਘਰਾਂ ਦੀ ਮਦਦ ਦੀ ਲੋੜ – ਅਰਜਨ ਢਿੱਲੋ ਦੀ ਅਪੀਲ

ਗਾਇਕ ਨੇ ਮੀਡੀਆ ਰਾਹੀਂ ਅਪੀਲ ਕੀਤੀ ਕਿ: “ਹੁਣ ਸਮਾਂ ਰਾਸ਼ਨ ਵੰਡਣ ਦਾ ਨਹੀਂ, ਕਿਉਂਕਿ ਰਾਸ਼ਨ ਜ਼ਰੂਰੀ ਸਮੱਗਰੀ ਕਈ ਪਿੰਡਾਂ ਤੱਕ ਪਹੁੰਚ ਚੁੱਕੀ ਹੈ। ਹੁਣ ਜ਼ਰੂਰਤ ਹੈ ਉਹਨਾਂ ਦੀ ਮਦਦ ਕਰਨ ਦੀ, ਜਿਨ੍ਹਾਂ ਦੇ ਘਰਾਂ ਦੀਆਂ ਛੱਤਾਂ ਢਹਿ ਗਈਆਂ ਨੇ ਜਾਂ ਪਸ਼ੂ ਨੁਕਸਾਨ ਹੋਏ ਨੇ। ਇਹ ਮਦਦ ਲੰਬੇ ਸਮੇਂ ਲਈ ਲਾਭਕਾਰੀ ਹੋਵੇਗੀ।”

ਸੋਸ਼ਲ ਮੀਡੀਆ ‘ਤੇ ਵੀ ਕੀਤੀ ਅਪੀਲ

ਅਰਜਨ ਢਿੱਲੋ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਤਾਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਟਿਕਾਊ ਮਦਦ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News