ਹੜ੍ਹ ਪੀੜਤਾਂ ਲਈ ਰਾਜਾ ਵੜਿੰਗ ਨੇ ਭੇਜੀ ਰਾਹਤ ਸਮੱਗਰੀ, ਕਾਨੂੰਨ ਵਿਵਸਥਾ ‘ਤੇ ਵੀ ਖੜ੍ਹੇ ਕੀਤੇ ਸਵਾਲ
Punjab Floods: ਪੰਜਾਬ ਵਿੱਚ ਦਸ ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ ਇਥੇ ਕੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ‘ਤੇ ਲੋਕਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।
Efforts to aid Flood Victims: ਲੁਧਿਆਣਾ ਤੋਂ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ। ਰਾਜਾ ਵੜਿੰਗ ਨੇ ਕਿਹਾ ਇੱਕ ਪਾਸੇ ਕੁਦਰਤੀ ਹੜ੍ਹਾਂ ਦੀ ਮਾਂ ਦੂਸਰੇ ਪਾਸੇ ਪੰਜਾਬ ਦੇ ਵਿੱਚ ਕਤਲੋ ਗਾਰਤ ਦੇ ਹੜ੍ਹ ਵਗ ਰਿਹਾ ਹੈ। ਦੱਸ ਦਈਏ ਕਿ ਤਰਨ ਤਰਨ ਵਿੱਚ ਕਾਂਗਰਸੀ ਬਲਾਕ ਪ੍ਰਧਾਨ ਦੇ ਕਤਲ ਦੀ ਜਿੰਮੇਵਾਰੀ ਗੈਂਗਸਟਰਾਂ ਨੇ ਲਈ ਹੈ। ਜਿਸ ਮਗਰੋਂ ਕਾਨੂੰਨ ਵਿਵਸਥਾ ‘ਤੇ ਮੁੜ ਸਵਾਲ ਖੜ੍ਹੇ ਹੋ ਰਹੇ ਹਨ।
ਹੜ੍ਹ ਪੀੜਤਾਂ ਲਈ ਇੱਕਜੁੱਟ ਹੋ ਕੇ ਮਦਦ ਕਰਨ ਦੀ ਅਪੀਲ
ਪੰਜਾਬ ਵਿੱਚ ਦਸ ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ ਇਥੇ ਕੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ‘ਤੇ ਲੋਕਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਲੁਧਿਆਣਾ ਯੂਥ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਲਈ ਫਿਰੋਜ਼ਪੁਰ ਅਤੇ ਮੱਖੂ ਵਿੱਚ ਪਸ਼ੂਆਂ ਦੀ ਫੀਡ ਅਤੇ ਜ਼ਰੂਰੀ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਭੇਜੀ ਗਈ ਹੈ। ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਪਣੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਕੁਦਰਤੀ ਹੜ੍ਹਾਂ ਦੀ ਮਾਰ ਨਾਲ ਨਜਿੱਠਣ ਲਈ ਸਾਨੂੰ ਇੱਕਜੁੱਟ ਹੋ ਕੇ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ। ਕਾਂਗਰਸ ਵੱਲੋਂ ਲਗਾਤਾਰ ਜੋ ਲਗਾਤਾਰ ਪੀੜਤਾਂ ਲਈ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ।
ਕਾਨੂੰਨ ਵਿਵਸਥਾ ‘ਤੇ ਖੜ੍ਹੇ ਕੀਤੇ ਸਵਾਲ
ਨਾਲ ਹੀ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਤੇ ਸਤਲੁਜ ਦਰਿਆ ‘ਤੇ ਜਾਣਾ ਸੀ ਪਰ ਹੁਣ ਉਹ ਤਰਨ ਤਰਨ ਜਾ ਰਹੇ ਹਨ ਜਿੱਥੇ ਕਿ ਉਨ੍ਹਾਂ ਦੇ ਬਲਾਕ ਪ੍ਰਧਾਨ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰਾਂ ਨੇ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕਤਲੋ ਗਾਰਤ ਦਾ ਹੜ੍ਹ ਆਇਆ ਹੈ ਅਤੇ ਕਾਨੂੰਨ ਵਿਵਸਥਾ ਬਿਲਕੁਲ ਖਰਾਬ ਹੋ ਚੁੱਕੀ ਹੈ।