Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਰਾਵੀ ਦਰਿਆ ‘ਚ ਮੁੜ ਵੱਧਣ ਲੱਗਾ ਪਾਣੀ ਦਾ ਪੱਧਰ, ਕਈ ਪਿੰਡਾਂ ਵਿਚ ਦਾਖਲ ਹੋਇਆ ਪਾਣੀ

Punjab News: ਪਿਛਲੇ 1-2 ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਡੈਮਾਂ ਵਿਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਉੱਥੇ ਹੀ ਡੈਮਾਂ ਵਿਚੋਂ ਦਰਿਆ ਵਿਚ ਪਾਣੀ ਛੱਡਣ ਕਾਰਨ ਰਾਵੀ ਦਰਿਆ ਵਿਚ ਵੀ ਪਾਣੀ ਦਾ ਪੱਧਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਰਾਵੀ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਵੀ ਦਰਿਆ ‘ਚ ਮੁੜ ਵੱਧਣ ਲੱਗਾ ਪਾਣੀ ਦਾ ਪੱਧਰ, ਕਈ ਪਿੰਡਾਂ ਵਿਚ ਦਾਖਲ ਹੋਇਆ ਪਾਣੀ
**EDS: SCREENSHOT VIA PTI VIDEOS** Gurdaspur: A view of the partially submerged structures following floods in the region, in Gurdaspur, Thursday, Aug. 28, 2025. (PTI Photo)(PTI08_28_2025_000341B)

Punjab News: ਪਿਛਲੇ 1-2 ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਡੈਮਾਂ ਵਿਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਉੱਥੇ ਹੀ ਡੈਮਾਂ ਵਿਚੋਂ ਦਰਿਆ ਵਿਚ ਪਾਣੀ ਛੱਡਣ ਕਾਰਨ ਰਾਵੀ ਦਰਿਆ ਵਿਚ ਵੀ ਪਾਣੀ ਦਾ ਪੱਧਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਰਾਵੀ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਮਕੌੜਾ ਪੱਤਣ ਦੇ ਨੇੜਲੇ ਪਿੰਡਾਂ ਵੱਲ ਨੂੰ ਪਾਣੀ ਦਾ ਵਹਾਅ ਆਉਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਕਈ ਪਿੰਡਾਂ ਦੇ ਗਲੀਆਂ ਵਿਚ ਮੁੜ ਪਾਣੀ ਪਾਣੀ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਮੁੜ ਪਹਿਲਾਂ ਵਰਗੇ ਹਾਲਾਤ ਦਾ ਡਰ ਸਤਾਉਣ ਲੱਗ ਪਿਆ ਹੈ ਕਿਉਂਕਿ ਰਾਵੀ ਦਰਿਆ ਵੱਲੋਂ ਪਹਿਲਾਂ ਹੀ ਨੇੜਲੇ 80 ਤੋਂ 85 ਪਿੰਡਾਂ ਅੰਦਰ ਆਪਣਾ ਕਹਿਰ ਕਰਕੇ ਹੜ੍ਹ ਦੀ ਸਥਿਤੀ ਪੈਦਾ ਕੀਤੀ ਸੀ। ਇਸੇ ਕਾਰਨ ਨੇੜਲੇ ਕੁਝ ਪਿੰਡਾਂ ਅੰਦਰ ਤਾਂ ਇਸ ਦੀ ਤਬਾਹੀ ਦਾ ਅਜੇ ਅਸਰ ਖਤਮ ਨਹੀਂ ਹੋਇਆ ਤੇ ਮੁੜ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਪਾਣੀ ਨੇੜਲੇ ਪਿੰਡਾਂ ਵੱਲ ਨੂੰ ਆਉਣਾ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਲੋਕਾਂ ਵਿਚ ਮੁੜ ਸਹਿਮ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ।

ਉਧਰ ਪਿਛਲੇ ਦੋ ਤਿੰਨ ਦਿਨਾਂ ਤੋਂ ਰਾਵੀ ਵਿਚ ਪਾਣੀ ਦਾ ਪੱਧਰ ਕਾਫੀ ਵੱਧਣ ਕਾਰਨ ਕਿਸ਼ਤੀ ਦੀ ਸੇਵਾ ਵੀ ਬੰਦ ਕੀਤੀ ਹੋਈ ਹੈ। ਜਿਸ ਕਾਰਨ ਦਰਿਆ ਦੇ ਪਰਲੇ ਪਾਸੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਸ਼ਾਸਨ ਵੱਲੋਂ ਐੱਨਡੀਐੱਫ. ਐਸ ਦੀਆਂ ਟੀਮਾਂ ਦੀ ਮਦਦ ਨਾਲ ਪਹੁੰਚਾਈ ਜਾ ਰਹੀ ਹੈ ਪਰ ਜੇਕਰ ਹੁਣ ਮੁੜ ਰਾਵੀ ਦਰਿਆ ਵੱਲ ਝਾਤ ਮਾਰੀ ਜਾਵੇ ਤਾਂ ਦਰਿਆ ਦਾ ਪਾਣੀ ਕਾਫੀ ਬਾਹਰ ਨੂੰ ਆਉਂਦਾ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਨੇੜਲੇ ਇਲਾਕੇ ਦੇ ਪਿੰਡਾਂ ਅੰਦਰ ਟੁੱਟੀਆਂ ਧੁਸੀਆਂ ਕਾਰਨ ਪਾਣੀ ਵੜਨਾ ਮੁੜ ਸ਼ੁਰੂ ਹੋ ਗਿਆ।

Read Latest News and Breaking News at Daily Post TV, Browse for more News

Ad
Ad

Punjab District News