ਭਲਕੇ ਸੀਐਮ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਹੜ੍ਹਾਂ ਦੀ ਸਥਿਤੀ ‘ਤੇ ਕੀਤੀ ਜਾਵੇਗੀ ਅਹਿਮ ਚਰਚਾ
Punjab Flood Situation: ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1698 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਬੁਲਾਈ ਹੈ। 5 ਸਤੰਬਰ ਨੂੰ ਸੀਐਮ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸੀਐਮ ਮਾਨ ਨੇ ਪੰਜਾਬ ਵਿੱਚ ਚੱਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਮੀਟਿੰਗ ਬੁਲਾਈ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਦਰਅਸਲ, ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1698 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।