Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਜੈਕਾਰਿਆਂ ਦੀ ਗੂੰਜ ‘ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ

Punjab News: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ‘ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੈਕਾਰਿਆਂ ਦੀ ਗੂੰਜ ‘ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ

Punjab News: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ‘ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿੱਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।

ਇਸ ਮੌਕੇ ਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਗੁਲਜਾਰ ਸਿੰਘ, ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਵਾਲੇ ਅਤੇ ਬਾਬਾ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਇਸ ਤੋਂ ਇਲਾਵਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸੰਗਤਾਂ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ।

Read Latest News and Breaking News at Daily Post TV, Browse for more News

Ad
Ad

Punjab District News