Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ – ਡਾ. ਰਵਜੋਤ ਸਿੰਘ

Revolution in Ludhiana: ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ। Transforms Ludhiana: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ […]
ਲੇਖਕ : ਪ੍ਰਕਾਸ਼ਿਤ: 
930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ – ਡਾ. ਰਵਜੋਤ ਸਿੰਘ

Revolution in Ludhiana: ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ।

Transforms Ludhiana: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਨੂੰ ਕੁੱਲ 85 ਬੁਨਿਆਦੀ ਢਾਂਚਾ ਪ੍ਰੋਜੈਕਟਾਂ, ਜਿਨ੍ਹਾਂ ਦੀ ਕੀਮਤ 930 ਕਰੋੜ ਰੁਪਏ ਹੈ, ਨਾਲ ਇਸਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ, ਜੀਵਨ ਦੀ ਗੁਣਵੱਤਾ ਨੂੰ ਵਧਾਉਣ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਸ਼ਹਿਰੀ ਚੁਣੌਤੀਆਂ ਦੇ ਆਧੁਨਿਕ ਢੰਗ ਨਾਲ ਹੱਲ ਲਈ ਤਿਆਰ ਹਨ।

ਰੋਡ, ਵਾਟਰ ਫਰੰਟ, ਸਮਾਰਟ ਕਲਾਸਰੂਮ ਅਤੇ ਸੁਰੱਖਿਆ ਸਿਸਟਮ ਸਮੇਤ ਕਈ ਪ੍ਰਮੁੱਖ ਪ੍ਰੋਜੈਕਟਾਂ ਦੀ ਸਫਲ ਸੰਜੋਹ

ਦੱਸਣਯੋਗ ਹੈ ਕਿ 712.86 ਕਰੋੜ ਰੁਪਏ ਦੇ 65 ਸ਼ਾਨਦਾਰ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜੋ ਕਿ ਵਿਕਾਸ ਪਹਿਲਕਦਮੀਆਂ ਦੀ ਇੱਕ ਵਿਸਥਾਰਤ ਸ਼੍ਰੇਣੀ ਨੂੰ ਕਵਰ ਕਰਦੇ ਹਨ। ਮੁੱਖ ਪ੍ਰਾਪਤੀਆਂ ਵਿੱਚ ਪੱਖੋਵਾਲ ਰੋਡ ‘ਤੇ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ, ਸਿੱਧਵਾਂ ਨਹਿਰ ਦੇ ਨਾਲ-ਨਾਲ ਵਾਟਰ ਫਰੰਟ ਡਿਵੈਲਪਮੈਂਟ, ਸਮਾਰਟ ਈ-ਕਲਾਸਰੂਮ ਤਿਆਰ ਕਰਨਾ, ਮਲਹਾਰ ਰੋਡ ਨੂੰ ਸਮਾਰਟ ਰੋਡ ਵਜੋਂ ਵਿਕਸਤ ਕਰਨਾ ਅਤੇ ਬਿਹਤਰੀਨ ਨਿਗਰਾਨੀ ਅਤੇ ਸੁਰੱਖਿਆ ਲਈ ਇੱਕ ਮਿਉਂਸਪਲ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਿਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕੰਪੈਕਟਰਾਂ ਦੀ ਵਰਤੋਂ ਠੋਸ ਰਹਿੰਦ-ਖੂੰਹਦ ਦੇ ਬਿਹਤਰ ਢੰਗ ਨਾਲ ਪ੍ਰਬੰਧਨ ਅਤੇ ਐਲ.ਈ.ਡੀ. ਸਟਰੀਟ ਲਾਈਟਾਂ ਦੀ ਸਥਾਪਨਾ ਸਫਲਤਾਪੂਰਵਕ ਮੁਕੰਮਲ ਕੀਤੀ ਜਾ ਚੁੱਕੀ ਹੈ। ਪਾਰਕਾਂ ਸਮੇਤ ਹਰਿਆਵਲ ਨੂੰ ਵਧਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ 199.26 ਕਰੋੜ ਰੁਪਏ ਦੇ 17 ਹੋਰ ਪ੍ਰੋਜੈਕਟ ਕਾਰਜਸ਼ੀਲ ਹਨ। ਇਹ ਪਹਿਲਕਦਮੀਆਂ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣ, ਬਾਇਓ-ਰੀਮੀਡੀਏਸ਼ਨ ਰਾਹੀਂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਵਧਾਉਣ ‘ਤੇ ਕੇਂਦ੍ਰਤ ਕਰਦੀਆਂ ਹਨ, ਜਿਸ ਤਹਿਤ ਰੱਖ ਬਾਗ ਵਿਖੇ ਇੱਕ ਅਤਿ-ਆਧੁਨਿਕ ਆਲ ਵੈਦਰ ਸਵੀਮਿੰਗ ਪੂਲ ਦਾ ਨਿਰਮਾਣ ਕਰਨਾ ਵੀ ਸ਼ਾਮਲ ਹੈ। ਮੁੱਖ ਸੜਕ ਅਤੇ ਪੁਲ ਪ੍ਰੋਜੈਕਟ ਵੀ ਪ੍ਰਗਤੀ ਅਧੀਨ ਹਨ, ਜੋ ਸ਼ਹਿਰ ਵਿੱਚ ਸੁਚਾਰੂ ਸੰਪਰਕ ਅਤੇ ਬਿਹਤਰ ਆਵਾਜਾਈ ਨੂੰ ਯਕੀਨੀ ਬਣਾਉਂਦੇ ਹਨ।

ਇਸ ਤੋਂ ਇਲਾਵਾ 18.08 ਕਰੋੜ ਰੁਪਏ ਦੇ 3 ਪ੍ਰੋਜੈਕਟ ਟੈਂਡਰਿੰਗ ਪੜਾਅ ਅਧੀਨ ਹਨ, ਜਿਨ੍ਹਾਂ ਵਿੱਚ ਨਹਿਰੂ ਰੋਜ਼ ਗਾਰਡਨ ਦਾ ਵਿਕਾਸ, ਸੀਵਰੇਜ ਮਸ਼ੀਨਰੀ ਅਤੇ ਪਾਰਕਾਂ ਵਿੱਚ ਹੋਰ ਸੁਧਾਰ ਕਰਨਾ ਸ਼ਾਮਲ ਹੈ, ਜੋ ਸ਼ਹਿਰ ਦੇ ਸੁੰਦਰੀਕਰਨ ਅਤੇ ਸਥਿਰਤਾ ਵਿੱਚ ਵਿਸ਼ੇਸ਼ ਯੋਗਦਾਨ ਪਾਉਣਗੇ।

ਇਹ ਪਰਿਵਰਤਨਸ਼ੀਲ ਪ੍ਰੋਜੈਕਟ ਵਧੇਰੇ ਟਿਕਾਊ, ਬਿਹਤਰੀਨ ਅਤੇ ਪਸੰਦੀਦਾ ਰਹਿਣ ਯੋਗ ਜ਼ਿਲ੍ਹਾ ਲੁਧਿਆਣਾ ਤਿਆਰ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਨਿਵੇਸ਼ ਸੂਬੇ ਦੇ ਸ਼ਹਿਰੀ ਕੇਂਦਰਾਂ ਦੀ ਤਰੱਕੀ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਦਰਸਾਉਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News