Punjab Police: ਨੀਲਾਭਰੀ ਜਗਦਲੇ ਨੂੰ ਡੀਆਈਜੀ, ਕਾਊਂਟਰ ਇੰਟੈਲੀਜੈਂਸ ਅਤੇ ਡੀਆਈਜੀ ਫਰੀਦਕੋਟ ਰੇਂਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
IPS Officers Transferred in Punjab: ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ ਦੀਪਕ ਪਾਰੀਕ ਨੂੰ ਤਰਨਤਾਰਨ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਕੇ ਏਆਈਜੀ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨਿਯੁਕਤ ਕੀਤਾ ਗਿਆ ਹੈ। ਰਵਜੋਤ ਗਰੇਵਾਲ ਨੂੰ ਐਸਐਸਪੀ ਤਰਨਤਾਰਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਨੀਲਾਭਰੀ ਜਗਦਲੇ ਨੂੰ ਡੀਆਈਜੀ, ਕਾਊਂਟਰ ਇੰਟੈਲੀਜੈਂਸ ਅਤੇ ਡੀਆਈਜੀ ਫਰੀਦਕੋਟ ਰੇਂਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਅਹੁਦਾ ਲੰਬੇ ਸਮੇਂ ਤੋਂ ਖਾਲੀ ਸੀ।
