PCS Exam Date: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (PCS prelim ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ।
PPSC announces PCS Exam Date: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (PCS prelim ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ, 26 ਅਕਤੂਬਰ, 2025 ਦੀ ਬਜਾਏ ਐਤਵਾਰ, 7 ਦਸੰਬਰ, 2025 ਨੂੰ ਆਯੋਜਿਤ ਹੋਵੇਗੀ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਕੱਤਰ, ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਦੇ ਸ਼ਡਿਊਲ ਅਨੁਸਾਰ ਦੋ ਸੈਸ਼ਨਾਂ ਵਿੱਚ ਲਈ ਜਾਵੇਗੀ।
ਚਰਨਜੀਤ ਸਿੰਘ ਨੇ ਦੱਸਿਆ ਕਿ ਪੀਪੀਐਸਸੀ ਦੇ ਚੇਅਰਮੈਨ, ਮੇਜਰ ਜਨਰਲ ਵਿਨਾਇਕ ਸੈਣੀ (ਸੇਵਾਮੁਕਤ), ਦੀ ਅਗਵਾਈ ਹੇਠ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਸਮੇਤ ਸਾਰੇ ਉਮੀਦਵਾਰਾਂ ਨੂੰ ਤਿਆਰੀ ਕਰਨ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਸਮਾਂ ਮਿਲ ਜਾਵੇ। ਪ੍ਰੀਖਿਆ ਮੁਲਤਵੀ ਕਰਨ ਨਾਲ ਪ੍ਰਭਾਵਿਤ ਖੇਤਰਾਂ ਦੇ ਉਮੀਦਵਾਰਾਂ ਨੂੰ ਤਿਆਰੀ ਕਰਨ ਲਈ ਲੋੜੀਂਦਾ ਸਮਾਂ ਮਿਲੇਗਾ।”