Banner
Banner

ਕੌਮੀ ਲੋਕ ਅਦਾਲਤ ਦੌਰਾਨ 21138 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਮਹਾਂਬੀਰ ਸਿੰਘ ਸਿੰਧੂ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. […]
Amritpal Singh
By : Updated On: 13 Sep 2025 19:38:PM
ਕੌਮੀ ਲੋਕ ਅਦਾਲਤ ਦੌਰਾਨ 21138 ਕੇਸਾਂ ਦਾ ਕੀਤਾ ਗਿਆ ਨਿਪਟਾਰਾ
Judge gavel, scales of justice and law books in court

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਮਹਾਂਬੀਰ ਸਿੰਘ ਸਿੰਧੂ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।

ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 17 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਹਰਦੀਪ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਨੀਤਿਕਾ ਵਰਮਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਜਰਨੈਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਅਮਨਪ੍ਰੀਤ ਸਿੰਘ, ਵਧੀਕ ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਰਾਜੇਸ਼ ਆਹਲੂਵਾਲੀਆ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਅਨੀਸ਼ ਗੋਇਲ, ਸਿਵਲ ਜੱਜ (ਸੀਨੀਅਰ ਡਵੀਜਨ), ਮੇਘਾ ਧਾਲੀਵਾਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਗੁਰਲੀਨ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਕਮਲ ਵਰਿੰਦਰ, ਪ੍ਰਜ਼ਾਈਡਿੰਗ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਸ੍ਰੀਮਤੀ ਗੁਰਮੀਤ ਕੌਰ, ਚੇਅਰਪਰਸਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।

ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 7 ਬੈਂਚ ਨਵਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਗੁਰਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਪ੍ਰਨੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਜੈਸਮੀਨ, ਸਿਵਲ ਜੱਜ (ਜੂਨੀਅਰ ਡਵੀਜ਼ਨ), ਮਿਸ. ਡੌਫਿ਼ਨ ਘੋਤਰਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਅਮਿਤ ਗੁਪਤਾ, ਐਸ.ਡੀ.ਐਮ. ਅਤੇ ਤਹਿਸੀਲਦਾਰ ਡੇਰਾਬੱਸੀ, ਖਰੜ ਵਿਖੇ 6 ਬੈਂਚ ਸ਼ਵੇਤਾ ਦਾਸ, ਸਿਵਲ ਜੱਜ (ਜੂਨੀਅਰ ਡਵੀਜਨ), ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਤਨਵੀਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਮਿਸ ਚਾਹਤ ਛਾਬੜਾ, ਸਿਵਲ ਜੱਜ (ਜੂਨੀਅਰ ਡਵੀਜਨ), ਨਾਇਬ ਤਹਿਸੀਲਦਾਰ ਖਰੜ ਅਤੇ ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।

ਇਸ ਰਾਸ਼ਟਰੀ ਲੋਕ ਅਦਾਲਤ ਲਈ ਮੋਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।

ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 23469 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 21138 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 2,01,61,61,712/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Read Latest News and Breaking News at Daily Post TV, Browse for more News

Ad
Ad