Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਭਾਈ ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਈ ਸੰਦੀਪ ਸਿੰਘ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਭਾਈ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਭਾਈ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕਰ ਦਿੱਤਾ, ਜਦਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਨੇ ਭਾਈ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਭਾਈ ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ।


ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਭਾਈ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਿਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਭਾਈ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News