ਚਿੱਟਾ QUEEN ਹਸਪਤਾਲ ‘ਚ ਦਾਖਿਲ, ਅਮਨਦੀਪ ਕੌਰ ਦੀ ਵਿਗੜੀ ਸਿਹਤ
Amandeep Kaur health deteriorated; ਪੰਜਾਬ ਪੁਲਿਸ ਦੀ ਬਰਖਾਸਤ ਸੀਨੀਅਰ ਸਿਪਾਹੀ ਅਮਨਦੀਪ ਕੌਰ ਦੀ ਜੇਲ੍ਹ ਵਿੱਚ ਅਚਾਨਕ ਤਬੀਅਤ ਵਿਗੜ ਗਈ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਿਲ ਹਸਪਤਾਲ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਸਿਪਾਹੀ ਅਮਨਦੀਪ ਕੌਰ ਦੇ ਪੇਟ ਵਿੱਚ ਦਰਦ ਹੋਇਆ ਜਿਸ ਦਾ ਪਹਿਲਾਂ ਜੇਲ੍ਹ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਪਰ ਆਰਾਮ ਨਾ ਆਉਣ ਕਾਰਨ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਹੈ।
ਜ਼ਿਕਰ ਯੋਗ ਹੈ ਕਿ ਬਠਿੰਡਾ ਪੁਲਿਸ ਨੇ ਉਕਤ ਮਹਿਲਾ ਸਿਪਾਹੀ ਨੂੰ ਭਾਰੀ ਮਾਤਰਾ ਚਿੱਟੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਭਾਵੇਂ ਨਸ਼ੇ ਦੇ ਕੇਸ ਵਿੱਚ ਮਹਿਲਾ ਸਿਪਾਹੀ ਨੂੰ ਜਮਾਨਤ ਮਿਲ ਗਈ ਸੀ ਪਰ ਇਸ ਤੋਂ ਬਾਅਦ ਆਮਦਨ ਤੋਂ ਬਾਅਦ ਜਾਇਦਾਦ ਬਣਾਉਣ ਦਾ ਕੇਸ ਵਿਜੀਲੈਂਸ ਨੇ ਦਰਜ ਕੀਤਾ ਸੀ। ਉਹ ਤਾਂ ਮਹਿਲਾ ਕਾਂਸਟੇਬਲ ਇਸੇ ਕੇਸ ਵਿੱਚ ਜੇਲ ਅੰਦਰ ਬੰਦ ਹੈ।