ਸੰਦੀਪ ਸੰਨੀ ਵੱਲੋਂ ਜੇਲ੍ਹ ‘ਚ ਕੀਤੇ ਹਮਲੇ ‘ਚ ਜ਼ਖਮੀ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ
Patiala Death of former inspector; ਪਟਿਆਲਾ ਤੋਂ ਵੱਡੀ ਖ਼ਬਰ ਆ ਰਹੀ ਹੈ। 10 ਸਤੰਬਰ ਨੂੰ ਸੰਦੀਪ ਸਿੰਘ ਸੰਨੀ ਨੇ ਜੇਲ੍ਹ ਵਿੱਚ ਫਰਜ਼ੀ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀਆਂ ਉਤੇ ਹਮਲਾ ਕੀਤਾ ਸੀ। ਡੀਐਸਪੀ ਸਿਟੀ-1 ਸਤਨਾਮ ਸਿੰਘ ਨੇ ਪੁਸ਼ਟੀ ਕੀਤੀ। ਦੱਸ ਦਈਏ ਕਿ ਸੰਦੀਪ ਸਿੰਘ ਸੰਨ੍ਹੀ ਹਿੰਦੂ ਆਗੂ ਸੁਧੀਰ ਸੂਰੀ ਦੀ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Patiala Death of former inspector; ਪਟਿਆਲਾ ਤੋਂ ਵੱਡੀ ਖ਼ਬਰ ਆ ਰਹੀ ਹੈ। 10 ਸਤੰਬਰ ਨੂੰ ਸੰਦੀਪ ਸਿੰਘ ਸੰਨੀ ਨੇ ਜੇਲ੍ਹ ਵਿੱਚ ਫਰਜ਼ੀ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਪੁਲਿਸ ਅਧਿਕਾਰੀਆਂ ਉਤੇ ਹਮਲਾ ਕੀਤਾ ਸੀ।
ਡੀਐਸਪੀ ਸਿਟੀ-1 ਸਤਨਾਮ ਸਿੰਘ ਨੇ ਪੁਸ਼ਟੀ ਕੀਤੀ। ਦੱਸ ਦਈਏ ਕਿ ਸੰਦੀਪ ਸਿੰਘ ਸੰਨ੍ਹੀ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਹੈ, ਉਸ ਦਾ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਦੌਰਾਨ ਪੁਲਿਸ ਦੇ ਇਹ ਅਧਿਕਾਰੀ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਾਣਕਾਰੀ ਅਨੁਸਾਰ ਸੰਨ੍ਹੀ ਵੱਲੋਂ ਸੇਵਾਮੁਕਤ ਡੀ.ਐੱਸ.ਪੀ. ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਉਤੇ ਹਮਲਾ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਸੂਬਾ ਸਿੰਘ ਦੀ ਮੌਤ ਹੋ ਗਈ ਹੈ।