Dera Beas chief Aman Arora reached AAP leader’s house ;- ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਉਤਰਾਧਿਕਾਰੀ ਜਸਦੀਪ ਗਿੱਲ ਦੇ ਨਾਲ ਚੰਡੀਗੜ੍ਹ ਵਿਖੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਦੇ ਘਰ ਪਹੁੰਚੇ। ਇਸ ਦੌਰਾਨ ਅਮਨ ਅਰੋੜਾ ਦੀ ਧਰਮਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਅਮਨ ਅਰੋੜਾ ਨੇ ਸ਼ੇਅਰ ਕੀਤੀ ਖੁਸ਼ੀ
ਇਸ ਮੁਲਾਕਾਤ ਦੀ ਜਾਣਕਾਰੀ ਅਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤੀ। ਉਨ੍ਹਾਂ ਨੇ ਲਿਖਿਆ,
“ਧੰਨ ਭਾਗ ਸਾਡੇ… ਨਾਰਾਇਣ ਕੀੜੀ ਘਰ ਆਏ… ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਮਹਾਰਾਜ ਸਾਡੇ ਘਰ ਪਹੁੰਚੇ ਅਤੇ ਸਾਨੂੰ ਪੰਜਾਬ ਦੇ ਵਿਕਾਸ ਲਈ ਆਸ਼ੀਰਵਾਦ ਦਿਤਾ।”
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਤਰਾਧਿਕਾਰੀ ਹਜ਼ੂਰ ਜਸਦੀਪ ਸਿੰਘ ਜੀ ਨੂੰ ਵੀ ਉਨ੍ਹਾਂ ਦੇ ਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਹੋਣ ਦਾ ਸੌਭਾਗ ਮਿਲਿਆ।
ਪਹਿਲੀ ਵਾਰ ਅਮਨ ਅਰੋੜਾ ਦੇ ਘਰ ਪਹੁੰਚੇ ਡੇਰਾ ਮੁਖੀ
ਇਹ ਪਹਿਲਾ ਮੌਕਾ ਸੀ, ਜਦੋਂ ਡੇਰਾ ਬਿਆਸ ਮੁਖੀ ਚੰਡੀਗੜ੍ਹ ਵਿਖੇ ਅਮਨ ਅਰੋੜਾ ਦੇ ਘਰ ਪਹੁੰਚੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪਰਿਵਾਰ ਅਤੇ ਸਹਿਯੋਗੀਆਂ ਵਿੱਚ ਖਾਸ ਉਤਸ਼ਾਹ ਦਿਖਾਈ ਦਿੱਤਾ।
ਪੰਜਾਬ ਦੇ ਵਿਕਾਸ ਲਈ ਦਿੱਤਾ ਆਸ਼ੀਰਵਾਦ
ਇਸ ਮੀਟਿੰਗ ਦੌਰਾਨ ਪੰਜਾਬ ਦੇ ਵਿਕਾਸ, ਭਲਾਈ ਅਤੇ ਸ਼ਾਂਤੀ ਨੂੰ ਲੈ ਕੇ ਵੀ ਗੱਲਬਾਤ ਹੋਈ। ਅਮਨ ਅਰੋੜਾ ਨੇ ਉਨ੍ਹਾਂ ਦੇ ਆਸ਼ੀਰਵਾਦ ਨੂੰ ਆਪਣੇ ਲਈ ਗੌਰਵਮਈ ਪਲ ਕਰਾਰ ਦਿੰਦਿਆਂ ਕਿਹਾ ਕਿ ਇਹ ਮੋੜ ਉਨ੍ਹਾਂ ਨੂੰ ਪੰਜਾਬ ਦੀ ਤਰੱਕੀ ਲਈ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਵੇਗਾ।