Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Punjab and Haryana ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ

Punjab-Haryana Bar Council news: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਬੀਤੀ ਦੇਰ ਰਾਤ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਇੱਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਨੇ ਦੋ ਵਕੀਲਾਂ ਰਵਨੀਤ ਕੌਰ ਅਤੇ ਸਿਮਰਨਜੀਤ ਸਿੰਘ ਬਲਾਸੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਹੁਕਮ ਪਾਸ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab and Haryana ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ

Punjab-Haryana Bar Council news: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਬੀਤੀ ਦੇਰ ਰਾਤ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਇੱਕ ਵਿਸ਼ੇਸ਼ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਨੇ ਦੋ ਵਕੀਲਾਂ ਰਵਨੀਤ ਕੌਰ ਅਤੇ ਸਿਮਰਨਜੀਤ ਸਿੰਘ ਬਲਾਸੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਹੁਕਮ ਪਾਸ ਕੀਤਾ ਹੈ। ਹੁਕਮਾਂ ਅਨੁਸਾਰ ਇਹ ਦੋਵੇਂ ਵਕੀਲ ਹੁਣ ਕਿਸੇ ਵੀ ਅਦਾਲਤ ਜਾਂ ਅਥਾਰਟੀ ਦੇ ਸਾਹਮਣੇ ਵਕੀਲ ਵਜੋਂ ਪੇਸ਼ ਨਹੀਂ ਹੋ ਸਕਣਗੇ ਅਤੇ ਨਾ ਹੀ ਉਹ ਵਕੀਲਾਂ ਵਾਲਾ ਪਹਿਰਾਵਾ ਪਹਿਨ ਸਕਣਗੇ।

ਬਾਰ ਕੌਂਸਲ ਨੇ ਸਪੱਸ਼ਟ ਕੀਤਾ ਕਿ ਉਹ ਅਦਾਲਤੀ ਕੰਪਲੈਕਸ ਵਿੱਚ ਅਨੁਸ਼ਾਸਨਹੀਣਤਾ ਅਤੇ ਪੇਸ਼ੇਵਰ ਆਚਰਣ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖੇਗੀ। ਕਮੇਟੀ ਨੇ ਇਹ ਵੀ ਕਿਹਾ ਕਿ ਬਾਰ ਕੌਂਸਲ ਦੀ ਸ਼ਾਨ ਅਤੇ ਕਾਨੂੰਨੀ ਪੇਸ਼ੇ ਦੀ ਭਰੋਸੇਯੋਗਤਾ ਨੂੰ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ। ਇਸ ਹੁਕਮ ਦੇ ਨਾਲ ਦੋਵਾਂ ਵਕੀਲਾਂ ਨੂੰ ਤੁਰੰਤ ਪ੍ਰਭਾਵ ਨਾਲ ਪੇਸ਼ੇਵਰ ਗਤੀਵਿਧੀਆਂ ਤੋਂ ਰੋਕ ਦਿੱਤਾ ਗਿਆ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ’ਚ ਮਾਹੌਲ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਦੋ ਵਕੀਲਾਂ ਨੇ ਅਦਾਲਤ ਪਰਿਸਰ ’ਚ ਬਾਰ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਇਸ ਮੌਕੇ ਇਕ ਵਕੀਲ ਵੱਲੋਂ ਬਾਰ ਕੌਂਸਲ ’ਚ ਤਲਵਾਰ ਲਹਿਰਾਈ ਗਈ। ਜਿਸ ਦੇ ਚਲਦਿਆਂ ਦੋ ਵਕੀਲਾਂ ਸਿਮਰਨਜੀਤ ਸਿੰਘ ਅਤੇ ਰਵਨੀਤ ਕੌਰ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ-ਹਰਿਆਣਾ ਬਾਰ ਕੌਂਸਲ ਵੱਲੋਂ ਦੋ ਵਕੀਲਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News