Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅੰਮ੍ਰਿਤਸਰ: 6 ਤਸਕਰ ਕਾਬੂ, 9 ਕਿਲੋਗ੍ਰਾਮ ਹੈਰੋਇਨ ਬਰਾਮਦ…ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਸਰਹੱਦ ਪਾਰ ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਵੱਡੀ ਕਾਰਵਾਈ ‘ਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਇੰਟਰਨੈਸ਼ਨਲ ਡਰੱਗ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ‘ਚੋਂ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਦੇ ਅਨੁਸਾਰ, ਮੁੱਢਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ: 6 ਤਸਕਰ ਕਾਬੂ, 9 ਕਿਲੋਗ੍ਰਾਮ ਹੈਰੋਇਨ ਬਰਾਮਦ…ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਸਰਹੱਦ ਪਾਰ ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਵੱਡੀ ਕਾਰਵਾਈ ‘ਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਇੰਟਰਨੈਸ਼ਨਲ ਡਰੱਗ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ‘ਚੋਂ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੰਡਿਆਲਾ ਗੁਰੂ ਦਾ ਬਦਨਾਮ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਇਸ ਨੈੱਟਵਰਕ ਦਾ ਮਾਸਟਰਮਾਈਂਡ ਸੀ। ਉਸ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸਨ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ ਤੇ ਹੈਰੋਇਨ ਤਸਕਰੀ ‘ਚ ਸਹਾਇਤਾ ਕਰ ਰਿਹਾ ਸੀ।

ਇਸ ਮਾਮਲੇ ‘ਚ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਸਟੇਸ਼ਨ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਨੈੱਟਵਰਕ ਦੇ ਹੋਰ ਮੈਂਬਰਾਂ, ਸਪਲਾਈ ਚੇਨ ਤੇ ਸਰਹੱਦ ਪਾਰ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਉਨ੍ਹਾਂ ਦੀ ਮੁਹਿੰਮ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਜ਼ੀਰੋ-ਟੌਲਰੈਂਸ ਨੀਤੀ ਤਹਿਤ ਨਸ਼ਾ ਮਾਫੀਆ ਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News