Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅੰਮ੍ਰਿਤਸਰ ‘ਚ ਗੋਲਡਨ ਅਵਨਿਊ ਦੇ ਬਾਹਰ ਗੈਂਗਵਾਰ, ਗੋਲੀਬਾਰੀ ‘ਚ 1 ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Amritsar News: ਅੰਮ੍ਰਿਤਸਰ ‘ਚ ਬੀਤੀ ਦੇਰ ਰਾਤ ਗੋਲਡਨ ਅਵਨਿਊ ਦੇ ਬਾਹਰ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ‘ਚ ਗੋਲਡਨ ਅਵਨਿਊ ਦੇ ਬਾਹਰ ਗੈਂਗਵਾਰ, ਗੋਲੀਬਾਰੀ ‘ਚ 1 ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

Amritsar News: ਅੰਮ੍ਰਿਤਸਰ ‘ਚ ਬੀਤੀ ਦੇਰ ਰਾਤ ਗੋਲਡਨ ਅਵਨਿਊ ਦੇ ਬਾਹਰ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਇਲਾਜ ਹੇਠਾਲੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਨਿਮਿਸ਼ ਦੇ ਵੱਜੀਆਂ 14 ਗੋਲੀਆਂ

ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ। ਉਸਨੇ ਦਾਅਵਾ ਕੀਤਾ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ, ਜਿਸ ਕਰਕੇ ਉਸਦੀ ਮੌਤ ਹੋ ਗਈ।

ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News