ਮਾਨ ਸਰਕਾਰ ਦਾ ਵੱਡਾ ਫੈਸਲਾ, 26 ਸਤੰਬਰ ਤੋਂ 29 ਸਤੰਬਰ ਤੱਕ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Punjab Vidhan Sabha Special Session: ਭਗਵੰਤ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ। ਇਸ ਸੈਸ਼ਨ ਦੌਰਾਨ ਹੜ੍ਹਾਂ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ।
Special Session of Punjab Vidhan Sabha: ਪੰਜਾਬ ਇਸ ਸਮੇਂ ਹੜ੍ਹਾਂ ਦੀ ਤਬਾਹੀ ਦੀ ਮਾਰ ਝੱਲ ਰਿਹਾ ਹੈ। ਅਜਿਹੇ ‘ਚ ਜੰਗੀ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ‘ਚ ਹਾਲਾਤ ਆਮ ਵਾਂਗ ਹੋ ਸਕਣ। ਹੁਣ ਇਸੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ। ਇਸ ਸੈਸ਼ਨ ਦੌਰਾਨ ਹੜ੍ਹਾਂ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ।
ਦੱਸ ਦਈਏ ਕਿ ਵਿਸ਼ੇਸ਼ ਸੈਸ਼ਨ ਦਾ ਸੱਦਾ ਦਿੰਦਿਆਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
