Banner
Banner

ਹੜ੍ਹ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਸਰਕਾਰ ਤੋਂ ਨੁਕਸਾਨ ਦਾ ਮੰਗਿਆ ਮੁਆਵਜ਼ਾ

Punjab News: ਪਿਛਲੇ ਕਈ ਦਿਨਾਂ ਤੋਂ ਹੜ੍ਹ ਕਾਰਨ ਤਬਾਹੀ ਦਾ ਸਾਹਮਣਾ ਕਰ ਰਹੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸਬਰ ਟੁੱਟਦਾ ਜਾ ਰਿਹਾ ਹੈ। ਹੜ੍ਹ ਨੇ ਨਾ ਸਿਰਫ਼ ਉਨ੍ਹਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ ਹੈ, ਸਗੋਂ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਵੀ ਖਤਰੇ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੂੰ ਚੋਟਾਂ ਆਉਣ ਕਾਰਨ […]
Amritpal Singh
By : Updated On: 19 Sep 2025 18:53:PM
ਹੜ੍ਹ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਸਰਕਾਰ ਤੋਂ ਨੁਕਸਾਨ ਦਾ ਮੰਗਿਆ ਮੁਆਵਜ਼ਾ

Punjab News: ਪਿਛਲੇ ਕਈ ਦਿਨਾਂ ਤੋਂ ਹੜ੍ਹ ਕਾਰਨ ਤਬਾਹੀ ਦਾ ਸਾਹਮਣਾ ਕਰ ਰਹੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸਬਰ ਟੁੱਟਦਾ ਜਾ ਰਿਹਾ ਹੈ। ਹੜ੍ਹ ਨੇ ਨਾ ਸਿਰਫ਼ ਉਨ੍ਹਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ ਹੈ, ਸਗੋਂ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਵੀ ਖਤਰੇ ਵਿੱਚ ਪਾ ਦਿੱਤਾ ਹੈ।

ਇਸ ਦੌਰਾਨ ਉਨ੍ਹਾਂ ਨੂੰ ਚੋਟਾਂ ਆਉਣ ਕਾਰਨ ਇਹ ਜ਼ਖਮੀ ਵੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਵੀ ਕਰਵਾਇਆ ਗਿਆ ਸੀ ਅਤੇ ਹੁਣ ਵੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਭ ਕੁਝ ਇਸ ਹੜ੍ਹ ਵਿੱਚ ਰੁੜ੍ਹ ਗਿਆ ਹੈ। ਸਿਰ ‘ਤੇ ਛੱਤ ਨਹੀਂ ਰਹੀ ਅਤੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦੇ ਕਿਹਾ ਹੈ ਕਿ ਉਨ੍ਹਾਂ ਦੀ ਕੋਈ ਸਾਰ ਲਈ ਜਾਵੇ।

ਪੀੜਤਾਂ ਨੇ ਦੱਸਿਆ ਕਿ ਹੜ੍ਹ ਦੌਰਾਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਾਂ ਪਹੁੰਚਾਇਆ ਗਿਆ ਸੀ, ਪਰ ਹੁਣ ਜਦੋਂ ਪਾਣੀ ਦਾ ਪੱਧਰ ਕੁਝ ਘਟਿਆ ਹੈ ਤਾਂ ਪਿੱਛੇ ਸਿਰਫ਼ ਤਬਾਹੀ ਦੇ ਮੰਜ਼ਰ ਹੀ ਦਿਖਾਈ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਘਰਾਂ ਦੇ ਨਾਲ-ਨਾਲ ਉਨ੍ਹਾਂ ਦਾ ਘਰੇਲੂ ਸਮਾਨ, ਪਸ਼ੂਆਂ ਲਈ ਚਾਰਾ ਅਤੇ ਹੋਰ ਜ਼ਰੂਰੀ ਵਸਤਾਂ ਵੀ ਪਾਣੀ ਦੀ ਭੇਟ ਚੜ੍ਹ ਗਈਆਂ ਹਨ। ਪੀੜਤ ਪਰਿਵਾਰਾਂ ਨੇ ਇੱਕਜੁੱਟ ਹੋ ਕੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੁਕਸਾਨ ਦਾ ਤੁਰੰਤ ਸਰਵੇ ਕਰਵਾ ਕੇ ਯੋਗ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad