Banner
Banner

5000 ਰੁਪਏ ਰਿਸ਼ਵਤ ਲੈਂਦਾ ASI ਚੜ੍ਹਿਆ ਵਿਜੀਲੈਂਸ ਦੇ ਹੱਥੇ, ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ 16000 ਰੁਪਏ

Amritsar News: ASI ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ASI arrested Taking Bribe: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਤਲਵਿੰਦਰ ਸਿੰਘ ਨੂੰ 5,000 […]
Amritpal Singh
By : Updated On: 19 Sep 2025 19:47:PM
5000 ਰੁਪਏ ਰਿਸ਼ਵਤ ਲੈਂਦਾ ASI ਚੜ੍ਹਿਆ ਵਿਜੀਲੈਂਸ ਦੇ ਹੱਥੇ, ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ 16000 ਰੁਪਏ

Amritsar News: ASI ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ASI arrested Taking Bribe: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ DVR ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ DVR ਵਾਪਸ ਲੈਣ ਲਈ ਉਕਤ ASI ਨੂੰ ਮਿਲਿਆ ਅਤੇ ਉਕਤ ASI ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ‘ਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ਼ਮ ASI ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16000 ਰੁਪਏ ਨਕਦ ਪ੍ਰਾਪਤ ਕੀਤੇ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad