ਤੇਜ਼ ਰਫ਼ਤਾਰ ਦਾ ਕਹਿਰ! ਹਾਦਸੇ ਦਾ ਸ਼ਿਕਾਰ ਹੋਈ ਸਕੂਲ ਵੈਨ, 3 ਵਿਦਿਆਰਥੀ ਹੋਏ ਜਖ਼ਮੀ
School van Accident; ਮਿਲੀ ਜਾਣਕਾਰੀ ਮੁਤਾਬਿਕ ਲੰਬੀ ‘ਚ ਐਪਲ ਇੰਟਰਨੈਸ਼ਨਲ ਸਕੂਲ ਦੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਦੇ ਮੁਤਾਬਿਕ ਵੈਨ ਨੂੰ ਚਲਾਉਣ ਵਾਲੇ ਡਰਾਈਵਰ ਨੂੰ ਸੁਣਨ ਦੀ ਬਹੁਤ ਸਮੱਸਿਆ ਸੀ ਅਤੇ ਉਹ ਤੇਜ਼ ਰਫ਼ਤਾਰ ਨਾਲ ਵੈਨ ਚਲਾ ਰਿਹਾ ਸੀ, ਜਿਸ ਕਰਕੇ ਵੈਨ ਪਲਟ ਗਈ।

ਇਸ ਹਾਦਸੇ ਵਿੱਚ ਤਿੰਨ ਬੱਚੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਲੋਕਾਂ ਦਾ ਦੋਸ਼ ਹੈ ਕਿ ਵੈਨ ਤੋਂ ਬੱਚਿਆਂ ਨੂੰ ਬਚਾਉਣ ਤੋਂ ਬਾਅਦ,

ਸਕੂਲ ਪ੍ਰਬੰਧਕਾਂ ਵੱਲੋਂ ਵੈਨ ਨੂੰ ਸਕੂਲ ਦੀ ਬਿਲਡਿੰਗ ਦੇ ਪਿੱਛੇ ਖੜ੍ਹਾ ਕਰਕੇ ਉਸ ’ਤੇ ਲਿਖਿਆ ਸਕੂਲ ਦਾ ਨਾਮ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ।
ਜਦੋਂ ਪੱਤਰਕਾਰਾਂ ਨੇ ਸਕੂਲ ਪ੍ਰਬੰਧਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਹਾਦਸੇ ਨੂੰ ਵੱਡੀ ਗੱਲ ਨਾ ਦੱਸਿਆ। ਪਰ ਮਾਪਿਆਂ ਅਤੇ ਸਥਾਨਕ ਲੋਕਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ ਕਿ ਸਕੂਲ ਬੱਚਿਆਂ ਦੀ ਜਾਨ ਨਾਲ ਖਿਲਵਾੜ ਕਰ ਰਿਹਾ ਹੈ।