Banner
Banner

10 ਲੱਖ ਸਿਹਤ ਬੀਮਾ ਯੋਜਨਾ ਲਈ ਕੱਲ੍ਹ (23 ਸਤੰਬਰ) ਤੋਂ ਹੋਵੇਗੀ ਰਜਿਸਟ੍ਰੇਸ਼ਨ-ਮਾਨ

ਚੰਡੀਗੜ੍ਹ– ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ […]
Amritpal Singh
By : Updated On: 22 Sep 2025 13:08:PM
10 ਲੱਖ ਸਿਹਤ ਬੀਮਾ ਯੋਜਨਾ ਲਈ ਕੱਲ੍ਹ (23 ਸਤੰਬਰ) ਤੋਂ ਹੋਵੇਗੀ ਰਜਿਸਟ੍ਰੇਸ਼ਨ-ਮਾਨ

ਚੰਡੀਗੜ੍ਹ– ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੋਈ ਵੀ ਆਧਾਰ ਕਾਰਡ, ਪਾਸਪੋਰਟ ਜਾਂ ਵੋਟਰ ਕਾਰਡਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ।

ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦੇਵਾਂਗੇ। ਜੀ.ਐਸ.ਟੀ. ਸੰਬੰਧੀ ਕੇਂਦਰ ਸਰਕਾਰ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਆਪ ਦੀ ਇਹ ਲੈ ਕੇ ਆਏ ਤੇ ਇਸ ਨੂੰ ਮਾਸਟਰ ਸਟ੍ਰੋਕ ਦੱਸਿਆ ਤੇ ਹੁਣ ਖ਼ੁਦ ਹੀ ਇਸ ਨੂੰ ਘਟਾ ਕੇ ਮੁੜ ਮਾਸਟਰ ਸਟ੍ਰੋਕ ਕਹਿ ਰਹੇ ਹਨ। ਪਰਾਲੀ ਸਾੜਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਧੂਆਂ ਤਾਂ ਪਹਿਲਾਂ ਸਾਡੇ ਫ਼ੇਫੜਿਆਂ ਵਿਚ ਜਾਂਦਾ ਹੈ ਤੇ ਅਸੀਂ ਇਸ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਕੈਂਪ ਲਗਾਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਥਾਣੇ ਲਿਜਾਣ ਦੀ ਨੌਬਤ ਹੀ ਨਾ ਆਵੇ ਕਿਉਂਕਿ ਅੰਨਦਾਤਾ ਕਦੇ ਵੀ ਕ੍ਰਿਮਿਨਲ ਨਹੀਂ ਹੋ ਸਕਦਾ।

Read Latest News and Breaking News at Daily Post TV, Browse for more News

Ad
Ad