Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ।

ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 395 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 384 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News