Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਭਗਵੰਤ ਮਾਨ ਨੇ ਸੂਬੇ ‘ਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ, ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਕਹੀ ਗੱਲ

Procurement of Paddy: CM ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। Punjab Paddy Procurement: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਗਵੰਤ ਮਾਨ ਨੇ ਸੂਬੇ ‘ਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ, ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਕਹੀ ਗੱਲ

Procurement of Paddy: CM ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

Punjab Paddy Procurement: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ‘ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।

ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਲਿੰਕ ‘ਤੇ ਵੀਡੀਓ; https://x.com/BhagwantMann/status/1970491363369328807

ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਉਣੀ ਖ਼ਰੀਦ ਸੀਜ਼ਨ 2025-26 ਵਿੱਚ ਝੋਨੇ ਦੀ ਖ਼ਰੀਦ ਲਈ 1822 ਰੈਗੂਲਰ ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹਨ।

ਝੋਨੇ ਦਾ ਦਾਣਾ-ਦਾਣਾ ਖ਼ਰੀਦੇਗੀ ਸਰਕਾਰ

ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਨੋਟੀਫਾਈਡ ਮੰਡੀਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਅਲਾਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿੱਜੀ ਤੌਰ ਉੱਤੇ ਨਿਗਰਾਨੀ ਕਰਨਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਫ਼ਸਲ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਮਾਨ ਨੇ ਕਿਹਾ ਕਿ ਹਰੇਕ ਪੱਧਰ ‘ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੀਐਮ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਅਤੇ ਖ਼ਰੀਦੇ ਝੋਨੇ ਦੀ ਚੁਕਾਈ ਤੇਜ਼ੀ ਨਾਲ ਯਕੀਨੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਮਾਨ ਨੇ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News