Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸਤਲੁਜ ਦਰਿਆ ਦੇ ਵਹਾਅ ਨੇ ਵਧਾਈ ਕਿਸਾਨਾਂ ਦੀ ਚਿੰਤਾ, ਲੁਧਿਆਣਾ DC ਵੱਲੋਂ ਮੱਦਦ ਲਈ ਸੈਨਾ ਦੀ ਕੀਤੀ ਮੰਗ

Ludhiana, Sutlej river; ਲੁਧਿਆਣਾ ਦੇ ਸਸਰਾਲੀ ‘ਚ ਸਤਲੁਜ ਦਰਿਆ ਕਿਨਾਰੇ ਬੰਨ੍ਹ ਅਜੇ ਵੀ ਨਾਜ਼ੁਕ ਬਣੇ ਹੋਏ ਹਨ ਤੇ ਹੁਣ ਦਰਿਆ ਨੇ ਆਪਣਾ ਰਸਤਾ ਬਦਲ ਲਿਆ ਹੈ। ਇਸ ਨਾਲ ਕਿਸਾਨਾਂ ਦੇ ਖੇਤਾਂ ‘ਚ ਲਗਾਤਾਰ ਕਟਾਅ ਹੋ ਰਿਹਾ ਹੈ। ਹੁਣ ਤੱਕ ਇੱਥੇ 300 ਏਕੜ ਤੋਂ ਵੱਧ ਫਸਲ ਤਬਾਹ ਹੋ ਚੁੱਕੀ ਹੈ। ਹਾਲਾਤ ਵਿਗੜਦੇ ਦੇਖ ਲੁਧਿਆਣਾ ਦੇ ਡਿਪਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਤਲੁਜ ਦਰਿਆ ਦੇ ਵਹਾਅ ਨੇ ਵਧਾਈ ਕਿਸਾਨਾਂ ਦੀ ਚਿੰਤਾ, ਲੁਧਿਆਣਾ DC ਵੱਲੋਂ ਮੱਦਦ ਲਈ ਸੈਨਾ ਦੀ ਕੀਤੀ ਮੰਗ

Ludhiana, Sutlej river; ਲੁਧਿਆਣਾ ਦੇ ਸਸਰਾਲੀ ‘ਚ ਸਤਲੁਜ ਦਰਿਆ ਕਿਨਾਰੇ ਬੰਨ੍ਹ ਅਜੇ ਵੀ ਨਾਜ਼ੁਕ ਬਣੇ ਹੋਏ ਹਨ ਤੇ ਹੁਣ ਦਰਿਆ ਨੇ ਆਪਣਾ ਰਸਤਾ ਬਦਲ ਲਿਆ ਹੈ। ਇਸ ਨਾਲ ਕਿਸਾਨਾਂ ਦੇ ਖੇਤਾਂ ‘ਚ ਲਗਾਤਾਰ ਕਟਾਅ ਹੋ ਰਿਹਾ ਹੈ। ਹੁਣ ਤੱਕ ਇੱਥੇ 300 ਏਕੜ ਤੋਂ ਵੱਧ ਫਸਲ ਤਬਾਹ ਹੋ ਚੁੱਕੀ ਹੈ। ਹਾਲਾਤ ਵਿਗੜਦੇ ਦੇਖ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਐਸਡੀਐਮ ਜਸਲੀਨ ਕੌਰ ਨੇ ਸੈਨਾ ਨੂੰ ਪੱਤਰ ਲਿਖਿਆ ਹੈ। ਇਸ ਦੀ ਕਾਪੀ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਭੇਜੀ ਗਈ ਹੈ।

ਐਸਡੀਐਮ ਜਸਲੀਨ ਕੌਰ ਨੇ ਪੱਤਰ ‘ਚ ਬੰਨ੍ਹ ਨੂੰ ਸੁਰੱਖਿਅਤ ਤੇ ਮਜ਼ਬੂਤ ਕਰਨ ਲਈ ਇੰਜੀਨਿਅਰਿੰਗ ਮਦਦ ਮੰਗੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸਤਲੁਜ ਦਰਿਆ ‘ਚ ਪਾਣੀ ਦੇ ਲਗਾਤਾਰ ਵਹਾਅ ਕਾਰਨ ਮੱਤੇਵਾੜਾ ਖੇਤਰ ‘ਚ ਧੁੱਸੀ ਬੰਨ੍ਹ ਤੋਂ ਬਾਹਰ ਖੇਤੀਬਾੜੀ ਜ਼ਮੀਨ ਦਾ ਲਗਾਤਾਰ ਕਟਾਅ ਹੋ ਰਿਹਾ ਗੈ। ਦਰਿਆ ਦੇ ਇਸ ਲਗਾਤਾਰ ਕਟਾਅ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਦਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਆਪਣੇ ਵੱਲੋਂ ਸਾਰੀ ਮਦਦ ਦਾ ਇਸਤੇਮਾਲ ਕਰ ਰਿਹਾ ਹੈ, ਪਰ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸੈਨਾ ਦੀ ਤੁਰੰਤ ਮਦਦ ਤੇ ਇੰਜੀਨੀਅਰਿੰਗ ਵਿੰਗ ਦੀ ਤਕਨੀਕੀ ਟੀਮ ਭੇਜੀ ਜਾਵੇ ਤਾਂ ਜੋ ਲਗਾਤਾਰ ਹੋ ਰਹੇ ਕਟਾਅ ਨੂੰ ਰੋਕਿਆ ਜਾ ਸਕੇ।

ਦਰਿਆ ਨੇ ਬਦਲ ਲਿਆ ਰਸਤਾ

ਹਾਲਾਤ ਇਹ ਹਨ ਕਿ ਜਿੱਥੇ ਪਹਿਲੇ ਸਤਲੁਜ ਵੱਗਦਾ ਸੀ, ਉੱਥੇ ਦਰਿਆ ਸੁੱਕਾ ਪਿਆ ਹੈ ਤੇ ਜਿੱਥੇ ਹੁਣ ਸਤਲੁਜ ਵੱਗ ਰਿਹਾ ਹੈ, ਉੱਥੇ ਕਿਸਾਨਾਂ ਦੀਆਂ ਜ਼ਮੀਨਾਂ ਹਨ। ਹੜ੍ਹ ਦੇ ਖ਼ਤਰੇ ਦੌਰਾਨ ਇੱਥੇ ਪ੍ਰਸ਼ਾਸਨ ਤੇ ਕਈ ਐਨਡੀਓਜ਼ ਨੇ ਬੰਨ੍ਹ ਮਜ਼ਬੂਤ ਕਰਨ ਲਈ ਮਦਦ ਕੀਤੀ। ਪਰ ਹੁਣ ਇੱਕ ਵਾਰ ਫਿਰ ਦਰਿਆ ਦੇ ਵਹਾਅ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਦਾ ਕਟਾਅ ਹੋ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News