Banner
Banner

ਲੁਧਿਆਣਾ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਦਾਦੀ-ਪੋਤੇ ਦੀ ਹੋਈ ਮੌਤ

Ludhiana Fire Accident; ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ਹੌਜ਼ਰੀ ਕਾਰੋਬਾਰੀ ਦੇ ਘਰ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਅਤੇ ਇੱਕ ਬਜ਼ੁਰਗ ਸ਼ਾਮਲ ਹੈ। ਜੋ ਕਿ ਦਾਦੀ ਅਤੇ ਪੋਤਾ ਸਨ। ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਅੱਗ […]
Jaspreet Singh
By : Updated On: 24 Sep 2025 13:04:PM
ਲੁਧਿਆਣਾ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਦਾਦੀ-ਪੋਤੇ ਦੀ ਹੋਈ ਮੌਤ

Ludhiana Fire Accident; ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ਹੌਜ਼ਰੀ ਕਾਰੋਬਾਰੀ ਦੇ ਘਰ ‘ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਅਤੇ ਇੱਕ ਬਜ਼ੁਰਗ ਸ਼ਾਮਲ ਹੈ। ਜੋ ਕਿ ਦਾਦੀ ਅਤੇ ਪੋਤਾ ਸਨ।

ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਦੇ ਹੀ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ, ਪਰ ਦੋ ਲੋਕ ਫਸੇ ਰਹਿ ਗਏ ਅਤੇ ਧੂੰਏਂ ਦੇ ਨਾਲ ਸਾਹ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਘਰ ਵਿੱਚ ਅੱਗ ਲੱਗਣ ਕਾਰਨ ਨਾਲ ਲੱਗਦੇ ਘਰ ਵਿੱਚੋਂ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਧੂੰਆਂ ਦੇਖ ਕੇ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਅਤੇ ਦੋਵਾਂ ਘਰਾਂ ਦੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਚਸ਼ਮਦੀਦਾਂ ਦੇ ਅਨੁਸਾਰ, ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਸਥਿਤੀ ਵਿਗੜਦੀ ਗਈ। ਬਾਅਦ ਵਿੱਚ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਸਾਵਧਾਨੀ ਵਜੋਂ ਨੇੜਲੇ ਘਰਾਂ ਤੋਂ ਲੋਕਾਂ ਨੂੰ ਵੀ ਬਾਹਰ ਕੱਢਿਆ। ਅੱਗ ਬੁਝਾਉਣ ਲਈ ਤਿੰਨ ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਅੱਗ ਲੱਗਣ ਨਾਲ ਇਲਾਕੇ ਵਿੱਚ ਦਹਿਸ਼ਤ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad