Banner
Banner

ਤਰਨਤਾਰਨ ‘ਚ ਹਸਪਤਾਲ ‘ਤੇ ਫਾਇਰਿੰਗ ਵਾਰਦਾਤ ‘ਚ ਗੈਂਗਸਟਰ ਪ੍ਰਭ ਦਾਸੂਵਾਲ ਦਾ ਆਇਆ ਨਾਮ, ਦੋ ਬਾਈਕ ਸਵਾਰਾਂ ਨੇ ਚਲਾਈਆਂ ਤਾਬੜਤੋਫ ਗੋਲੀਆਂ

Firing in Bhikhiwind of Tarn Taran: ਚਸ਼ਮਦੀਦਾਂ ਮੁਤਾਬਕ, ਹਮਲਾਵਰਾਂ ਨੇ ਹਸਪਤਾਲ ਦੇ ਬਾਹਰ ਪਹੁੰਚਦੇ ਹੀ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। Opened Fired Multiple Rounds at Chopra Hospital: ਤਰਨਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਕਸਬੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਤਾਜ਼ਾ ਵਾਰਦਾਤ ਮੰਦਿਰ ਵਾਲਾ ਬਾਜ਼ਾਰ ਦੇ ਚੋਪੜਾ ਹਸਪਤਾਲ ‘ਚ ਵਾਪਰੀ, ਜਿੱਥੇ ਦੋ ਬਾਈਕ […]
Khushi
By : Updated On: 25 Sep 2025 16:33:PM
ਤਰਨਤਾਰਨ ‘ਚ ਹਸਪਤਾਲ ‘ਤੇ ਫਾਇਰਿੰਗ ਵਾਰਦਾਤ ‘ਚ ਗੈਂਗਸਟਰ ਪ੍ਰਭ ਦਾਸੂਵਾਲ ਦਾ ਆਇਆ ਨਾਮ, ਦੋ ਬਾਈਕ ਸਵਾਰਾਂ ਨੇ ਚਲਾਈਆਂ ਤਾਬੜਤੋਫ ਗੋਲੀਆਂ

Firing in Bhikhiwind of Tarn Taran: ਚਸ਼ਮਦੀਦਾਂ ਮੁਤਾਬਕ, ਹਮਲਾਵਰਾਂ ਨੇ ਹਸਪਤਾਲ ਦੇ ਬਾਹਰ ਪਹੁੰਚਦੇ ਹੀ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ।

Opened Fired Multiple Rounds at Chopra Hospital: ਤਰਨਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਕਸਬੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਤਾਜ਼ਾ ਵਾਰਦਾਤ ਮੰਦਿਰ ਵਾਲਾ ਬਾਜ਼ਾਰ ਦੇ ਚੋਪੜਾ ਹਸਪਤਾਲ ‘ਚ ਵਾਪਰੀ, ਜਿੱਥੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਮੁਤਾਬਕ, ਹਮਲਾਵਰਾਂ ਨੇ ਹਸਪਤਾਲ ਦੇ ਬਾਹਰ ਪਹੁੰਚਦੇ ਹੀ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮੌਕੇ ‘ਤੇ ਪਹੁੰਚੇ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਪਿੱਛੇ ਗੈਂਗਸਟਰ ਪ੍ਰਭ ਦਾਸੂਵਾਲ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਰਿਹਾ ਪ੍ਰਭ ਦਾਸੂਵਾਲ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਫਿਰੌਤੀ ਲਈ ਅਜਿਹੇ ਹਮਲਿਆਂ ਦੀ ਸਾਜ਼ਿਸ਼ ਰਚ ਰਿਹਾ ਹੈ। ਉਸ ਵਿਰੁੱਧ ਕਈ ਗੰਭੀਰ ਮਾਮਲੇ ਦਰਜ ਹਨ, ਅਤੇ ਕਾਨੂੰਨੀ ਕਾਰਵਾਈ ਚੱਲ ਰਹੀ ਹੈ।

ਨੌਜਵਾਨਾਂ ਨੂੰ ਡੀਐਸਪੀ ਦੀ ਅਪੀਲ

ਡੀਐਸਪੀ ਪ੍ਰੀਤਇੰਦਰ ਸਿੰਘ ਨੇ ਨੌਜਵਾਨਾਂ ਨੂੰ ਅਜਿਹੇ ਅਪਰਾਧਾਂ ਤੋਂ ਦੂਰ ਰਹਿਣ ਅਤੇ ਗਲਤ ਰਸਤੇ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਸ ਰਸਤੇ ਦੇ ਬਹੁਤ ਭਿਆਨਕ ਨਤੀਜੇ ਹਨ।” ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਉਮੀਦ ਪ੍ਰਗਟਾਈ ਹੈ।

Read Latest News and Breaking News at Daily Post TV, Browse for more News

Ad
Ad