Banner
Banner

ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ। ਇਸ […]
Amritpal Singh
By : Updated On: 26 Sep 2025 10:37:AM
ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ’ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ ਪਰੰਤੂ ਅਫ਼ਸੋਸ ਹੈ ਕਿ ਸਰਕਾਰਾਂ ਵਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਵੱਡੀ ਨਾ-ਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।

1CNAowMdWe


ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇ-ਇਨਸਾਫੀ ਸਪਸ਼ਟ ਤੌਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।


ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Read Latest News and Breaking News at Daily Post TV, Browse for more News

Ad
Ad