Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਦਰਦਨਾਕ ਹਾਦਸਾ! ਟਰੱਕ ਨੇ ਕੁਚਲੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਕੇ ‘ਤੇ ਹੋਈ ਮੌਤ

Road Accident; ਮੁਕਤਸਰ ਦੇ ਬਠਿੰਡਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਟਰੱਕ ਹੇਠਾਂ ਆਉਣ ਕਾਰਨ 2 ਨੌਜਵਾਨ ਕੁੜੀਆਂ ਨੇ ਆਪਣੀ ਜ਼ਿੰਦਗੀ ਗਵਾ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਨਰਸਿੰਗ ਦਾ ਕੋਰਸ ਕਰਦੀਆਂ ਸਨ ਅਤੇ ਟ੍ਰੇਨਿੰਗ ਤੋਂ ਘਰ ਵਾਪਸ ਆ ਰਹੀਆਂ ਸਨ। ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਹਨਾਂ ਨੂੰ ਦਰੜ ਦਿੱਤਾ , […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਰਦਨਾਕ ਹਾਦਸਾ! ਟਰੱਕ ਨੇ ਕੁਚਲੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਕੇ ‘ਤੇ ਹੋਈ ਮੌਤ

Road Accident; ਮੁਕਤਸਰ ਦੇ ਬਠਿੰਡਾ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਟਰੱਕ ਹੇਠਾਂ ਆਉਣ ਕਾਰਨ 2 ਨੌਜਵਾਨ ਕੁੜੀਆਂ ਨੇ ਆਪਣੀ ਜ਼ਿੰਦਗੀ ਗਵਾ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਨਰਸਿੰਗ ਦਾ ਕੋਰਸ ਕਰਦੀਆਂ ਸਨ ਅਤੇ ਟ੍ਰੇਨਿੰਗ ਤੋਂ ਘਰ ਵਾਪਸ ਆ ਰਹੀਆਂ ਸਨ। ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਹਨਾਂ ਨੂੰ ਦਰੜ ਦਿੱਤਾ , ਜਿਸ ਕਾਰਨ ਦੋਵੇਂ ਵਿਦਿਆਰਥਣਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ।

ਮਰਨ ਵਾਲੀਆਂ ਵਿਦਿਆਰਥਣਾਂ ਦੀ ਪਛਾਣ ਰੇਣੂ (22) ਪੁੱਤਰ ਬਲਵਿੰਦਰ ਪਿੰਡ ਥਾਂਦੇਵਾਲਾ ਅਤੇ ਰਜਵੀਰ ਕੌਰ (30) ਪੁੱਤਰ ਰਵੀ ਕੁਮਾਰ ਨਿਵਾਸੀ ਪਿੰਡ ਰੂਹੜੀਆਂ ਵਾਲੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਫਿਲਹਾਲ ਦੱਸ ਦਈਏ ਕਿ ਰੇਨੂ ਦਾ ਅਜੇ ਤੱਕ ਵਿਆਹ ਨਹੀਂ ਹੋਇਆ ਸੀ ਤੇ ਰਾਜਵੀਰ ਕੌਰ ਦਾ ਵਿਆਹ ਹੋਇਆ ਸੀ ਤੇ ਉਸਦੇ ਛੋਟੇ 2 ਬੱਚੇ ਸਨ। ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ।

ਦੋਵੇਂ ਨਰਸਿੰਗ ਦੀਆਂ ਵਿਦਿਆਰਥਣਾਂ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਨਰਸਿੰਗ ਦੀ ਟਰੇਨਿੰਗ ਕਰਕੇ ਐਕਟਿਵਾ ‘ਤੇ ਆਪਣੇ ਘਰ ਪਰਤ ਰਹੀਆਂ ਸੀ। ਜਦੋਂ ਉਹ ਬਠਿੰਡਾ ਰੋਡ ਤੋਂ ਬੱਸ ਅੱਡੇ ਨੂੰ ਜਾ ਰਹੀਆਂ ਸਨ ਤਾਂ ਪਿੱਛੋਂ ਆ ਰਹੇ ਟਰੱਕ ਨੇ ਉਹਨਾਂ ਨੂੰ ਦਰੜ ਦਿੱਤਾ ,ਜਿਸ ਨਾਲ ਦੋਵਾਂ ਹੀ ਵਿਦਿਆਰਥਣਾਂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News