Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਿਸ਼ਨ ਚੜ੍ਹਦੀ ਕਲਾ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ

Mission Chardi Kala; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ ‘ਚੜ੍ਹਦੀ ਕਲਾ’ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਿਸ਼ਨ ਚੜ੍ਹਦੀ ਕਲਾ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ

Mission Chardi Kala; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ ‘ਚੜ੍ਹਦੀ ਕਲਾ’ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ।

ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਰਜਨੀਸ਼ ਜੈਨ ਨੇ ਨਿੱਜੀ ਤੌਰ ’ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ।

ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭਗ 2.00 ਕਰੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ਵਿੱਚ ਦਿੱਤਾ ਗਿਆ ਹੈ। ਇਸ ਫਰਮ ਨੇ ਦਾਨ ਦੇ ਰੂਪ ਵਿੱਚ ਲਗਭਗ 4.5 ਕਰੋੜ ਰੁਪਏ ਖਰਚ ਕੀਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News