Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਰਾਜਪੁਰਾ ਘਰ ‘ਚ ਲੱਗੀ ਅੱਗ, ਪਤੀ-ਪਤਨੀ ਸਮੇਤ ਦੋ ਬੱਚਿਆਂ ਦੀ ਹੋਈ ਮੌਤ

Rajpura House Fire; ਰਾਜਪੁਰਾ ਦੇ ਭੋਗਲਾਂ ਰੋਡ ‘ਤੇ ਬਣੇ ਇੱਕ ਘਰ ਵਿੱਚੋਂ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿੱਚ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਅਨੁਸਾਰ ਘਰ ਨੂੰ ਅੱਗ ਲੱਗੀ ਹੋਈ ਸੀ ਅਤੇ ਲਾਸ਼ਾਂ ਸੜੀਆਂ ਹੋਈਆਂ ਮਿਲੀਆਂ। ਪਰਿਵਾਰਕ ਮੈਂਬਰਾਂ ਵਿੱਚ ਪਤੀ-ਪਤਨੀ, ਉਨ੍ਹਾਂ ਦਾ ਬੱਚਾ ਅਤੇ ਬੱਚੇ ਦਾ ਮਾਮਾ ਸ਼ਾਮਲ ਸਨ। ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜਪੁਰਾ ਘਰ ‘ਚ ਲੱਗੀ ਅੱਗ, ਪਤੀ-ਪਤਨੀ ਸਮੇਤ ਦੋ ਬੱਚਿਆਂ ਦੀ ਹੋਈ ਮੌਤ

Rajpura House Fire; ਰਾਜਪੁਰਾ ਦੇ ਭੋਗਲਾਂ ਰੋਡ ‘ਤੇ ਬਣੇ ਇੱਕ ਘਰ ਵਿੱਚੋਂ ਅੱਜ ਸਵੇਰੇ ਸ਼ੱਕੀ ਹਾਲਾਤਾਂ ਵਿੱਚ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਅਨੁਸਾਰ ਘਰ ਨੂੰ ਅੱਗ ਲੱਗੀ ਹੋਈ ਸੀ ਅਤੇ ਲਾਸ਼ਾਂ ਸੜੀਆਂ ਹੋਈਆਂ ਮਿਲੀਆਂ। ਪਰਿਵਾਰਕ ਮੈਂਬਰਾਂ ਵਿੱਚ ਪਤੀ-ਪਤਨੀ, ਉਨ੍ਹਾਂ ਦਾ ਬੱਚਾ ਅਤੇ ਬੱਚੇ ਦਾ ਮਾਮਾ ਸ਼ਾਮਲ ਸਨ। ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ। 

ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਵਾਸੀ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਉਸਦੀ ਪਤਨੀ ਲੋਕਾਂ ਦੇ ਘਰਾਂ ‘ਚ ਕੰਮ ਕਰਦੀ ਸੀ। ਰਾਤ ਦੇ ਸਮੇਂ ਜਦੋਂ ਪਰਿਵਾਰ ਸੁੱਤਾ ਪਿਆ ਸੀ ਤਾਂ ਅਚਾਨਕ ਬਿਜਲੀ ਦਾ ਸਰਕਟ ਸ਼ਾਰਟ ਸ਼ੋਟ ਹੋਣ ਕਾਰਨ ਮਕਾਨ ਵਿੱਚ ਅੱਗ ਲੱਗ ਗਈ। ਜਿਸ ਵਿੱਚ (ਜਗਦੀਸ਼ ਚੌਹਾਨ ਉਮਰ 65 ਸਾਲ , ਰਾਧਾ ਦੇਵੀ ਉਮਰ 30 ਸਾਲ, ਸਾਲਾ ਲਲਿਤ ਉਮਰ 18 ਸਾਲ ਅਤੇ ਲੜਕਾ ਸਰਵਣ ਰਾਮ ਉਮਰ 12 ਸਾਲ) ਅੱਗ ਦੇ ਕਾਰਨ ਸਾਰੇ ਹੀ ਕਮਰੇ ਵਿੱਚ ਝੁਲਸ ਕੇ ਮਰ ਗਏ। 

ਪੁਲਿਸ ਨੇ ਸੂਚਨਾ ਮਿਲਣ ‘ਤੇ ਮੌਕੇ ਦੇ ਉੱਪਰ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ ਪਰ ਲਾਸ਼ਾਂ ਦੇ ਹਾਲਤ ਇੰਨੀ ਖਰਾਬ ਸੀ ਦੇਖਣ ਯੋਗ ਵੀ ਨਹੀਂ ਸੀ। ਦੋ ਸਾਈਕਲਾਂ ਖੜੀਆਂ ਸੀ ,ਉਹ ਵੀ ਸੜ ਕੇ ਰਾਖ ਹੋ ਗਈਆਂ ਅਤੇ ਘਰ ਦਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਪੁਲਿਸ ਹੁਣ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਅਤੇ ਮ੍ਰਿਤਕਾਂ  ਦੇ ਵਾਰਸਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। 

ਮ੍ਰਿਤਕ ਦੇ ਲੜਕੇ ਲਤੀਸ਼ ਚੌਹਾਨ ਅਤੇ ਉਸ ਦੀ ਪਤਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਨੂੰ ਟੈਲੀਫੋਨ ਆਇਆ ਕਿ ਇਹਨਾਂ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ ਹੈ। ਮੇਰੇ ਪਿਤਾ ਦੀ ਦੂਜੀ ਸ਼ਾਦੀ ਸੀ ਅਤੇ ਕਰਜ ਵੀ ਲਿਆ ਹੋਇਆ ਸੀ ਪਰ ਸਾਡੇ ਨਾਲੋਂ ਅਲੱਗ ਰਹਿੰਦੇ ਸਨ। 

ਉਸ ਨੇ ਦੱਸਿਆ ਕਿ ਇਸ ਦੀ ਮੰਮੀ ਦੀ ਪਹਿਲੀ ਮੌਤ ਹੋ ਚੁੱਕੀ ਸੀ। ਉਸ ਤੋਂ ਬਾਅਦ ਉਸ ਦੇ ਪਿਤਾ ਨੇ ਦੂਜੀ ਸ਼ਾਦੀ ਕਰਵਾ ਲਈ ਸੀ, ਜਿਸ ਨਾਲ ਸ਼ਾਦੀ ਕਰਵਾਈ ਸੀ। ਮ੍ਰਿਤਕ ਦੇ ਲੜਕੇ ਵੱਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਾਉਣ ਲਈ ਰਾਜਪੁਰਾ ਦੇ ਸਿਵਲ ਹਸਪਤਾਲ ‘ਚ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਪੁਲਿਸ ਮਾਸਟਰ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਪੁਲਿਸ ਵੱਲੋਂ ਫਿਲਹਾਲ 144 ਦੀ ਕਾਰਵਾਈ ਕੀਤੀ ਜਾ ਰਹੀ ਹੈ। 

Read Latest News and Breaking News at Daily Post TV, Browse for more News

Ad
Ad

Punjab District News