ਰਾਜਵੀਰ ਜਵੰਦਾ ਦੀ ਸਿਹਤ ਬਾਰੇ ਵੱਡੀ ਅਪਡੇਟ, ਗਾਇਕ ਕੁਲਵਿੰਦਰ ਬਿੱਲਾ ਨੇ ਸੁਧਾਰ ਹੋਣ ਦਾ ਕੀਤਾ ਦਾਅਵਾ

Rajvir Jawanda health Update; ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹੁਣ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ […]
Jaspreet Singh
By : Updated On: 28 Sep 2025 13:48:PM
ਰਾਜਵੀਰ ਜਵੰਦਾ ਦੀ ਸਿਹਤ ਬਾਰੇ ਵੱਡੀ ਅਪਡੇਟ, ਗਾਇਕ ਕੁਲਵਿੰਦਰ ਬਿੱਲਾ ਨੇ ਸੁਧਾਰ ਹੋਣ ਦਾ ਕੀਤਾ ਦਾਅਵਾ

Rajvir Jawanda health Update; ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ’ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਹੁਣ ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਡਾਕਟਰ ਸਾਹਿਬ ਨੇ ਜਿਵੇਂ ਹੁਣ ਦੱਸਿਆ ਹੈ ਕਿ ਰਾਜਵੀਰ ਜਵੰਦਾ ਦੀ ਅੱਗੇ ਨਾਲੋਂ ਸਿਹਤ ’ਚ ਕੁਝ ਫਰਕ ਪਿਆ ਹੈ। ਕਿਰਪਾ ਕਰਕੇ ਐਵੇ ਕੋਈ ਗਲਤ ਪੋਸਟ ਪਾ ਕੇ ਪਰਿਵਾਰ ਨੂੰ ਅਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਦਿਲ ਨਾ ਤੋੜੋ। ਸਿਰਫ ਅਰਦਾਸ ਕਰੋ ਕਿ ਰਾਜਵੀਰ ਠੀਕ ਹੋ ਜਾਵੇ।

ਬੀਤੇ ਦਿਨ ਫੋਰਟਿਸ ਹਸਪਤਾਲ ਨੇ ਦੱਸਿਆ ਸੀ ਕਿ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਮਹਾਲੀ ਦੇ ਫੋਰਟਿਸ ਹਸਪਤਾਲ ਰੈਫਰ ਕੀਤਾ ਗਿਆ ਸੀ। ਦੁਪਹਿਰ 1:45 ਵਜੇ ਉਨ੍ਹਾਂ ਨੂੰ ਬਹੁਤ ਹੀ ਗੰਭੀਰ ਹਾਲਤ ਵਿੱਚ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਬੀਤੇ ਦਿਨ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਮਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ।

ਪਹੁੰਚਣ ‘ਤੇ, ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਨੇ ਤੁਰੰਤ ਉਸਦਾ ਮੁਲਾਂਕਣ ਕੀਤਾ। ਵਿਆਪਕ ਜਾਂਚਾਂ ਅਤੇ ਟੈਸਟ ਕੀਤੇ ਗਏ, ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ ਗਿਆ।

ਉਹ ਇਸ ਸਮੇਂ ਵੈਂਟੀਲੇਟਰ ਸਪੋਰਟ ‘ਤੇ ਹੈ ਅਤੇ ਨਾਜ਼ੁਕ ਹਾਲਤ ਵਿੱਚ ਹੈ ਅਤੇ ਉਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad